28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 30 ਨੂੰ

ਕਰਨਾਲ, 27 ਅਕਤੂਬਰ (ਗੁਰਮੀਤ ਸਿੰਘ ਸੱਗੂ )- ਗੁਰੂ ਨਾਨਕ ਸੇਵਕ ਜਥਾ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖਰੇਖ ਵਿਚ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਸਾਹਿਬ ਜਥੇ ਦੇ ਪ੍ਰਧਾਨ ਰਤਨ ਸਿੰਘ ਸੱਗੂ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 30 ਅਕਤੂਬਰ ਸਵੇਰੇ 11 ਵਜੇ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਆਰੰਭ ਹੋਵੇਗਾ।

ਗੁਰੂ ਨਾਨਕ ਸੇਵਕ ਜਥੇ ਦੇ ਪ੍ਰਧਾਨ ਰਤਨ ਸਿੰਘ ਸੱਗੂ ਜਾਣਕਾਰੀ ਦਿੰਦੇ ਹੋਏ । 28-10-2026
ਕਰਨਾਲ, 27 ਅਕਤੂਬਰ (ਗੁਰਮੀਤ ਸਿੰਘ ਸੱਗੂ )- ਗੁਰੂ ਨਾਨਕ ਸੇਵਕ ਜਥਾ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖਰੇਖ ਵਿਚ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਸਾਹਿਬ ਜਥੇ ਦੇ ਪ੍ਰਧਾਨ ਰਤਨ ਸਿੰਘ ਸੱਗੂ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 30 ਅਕਤੂਬਰ ਸਵੇਰੇ 11 ਵਜੇ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਆਰੰਭ ਹੋਵੇਗਾ। ਇਹ ਨਗਰ ਕੀਰਤਨ ਕੁੰਜਪੁਰਾਰੋਡ , ਮਾਡਲ ਟਾਊਨ, ਨਿਰਮਲ ਕੁਟੀਆ ,ਸੈਕਟਰ-13 ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸਮਾਪਤ ਹੋਵੇਗਾ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ 31 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਕਰਵਾਏ ਜਾਣਗੇ, ਜਿਸ ਵਿਚ ਸੰਤ ਗੁਰਵਿੰਦਰ ਸਿੰਘ ਮਾਂਡੀ ਵਾਲੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ । ਇਸ ਸਮਾਗਮ ਨੂੰ ਅੱਗੇ ਵਧਾਉਂਦੇ ਹੋਏ 1 ਨਵੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2.30 ਵਜੇ ਤੱਕ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਏਗਾ। ਇਸ ਸਮਾਗਮ ਵਿਚ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਗਰੂਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸਿਮਰਨਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ, ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ, ਸੰਤ ਮਨਜੀਤ ਸਿੰਘ ਨਾਨਕਸਰ ਸਿੰਘੜਾ ,ਭਾਈ ਗੁਰਪ੍ਰੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸੀਸਗੰਜ ਸਾਹਿਬ ਤਰਾਵੜੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ। ਇਸੇ ਤਰ੍ਹਾਂ ਸਮਾਗਮ ਨੂੰ ਅੱਗੇ ਵਧਾਉਂਦੇ ਹੋਏ 1 ਨਵੰਬਰ ਦਿਨ ਐਤਵਾਰ ਨੂੰ ਹੀ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿਚ ਭਾਈ ਅੰਮ੍ਰਿਤ ਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ, ਭਾਈ ਬਲਵਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ, ਭਾਈ ਇੰਦਰਜੀਤ ਸਿੰਘ ਹਜੂਰੀ ਰਾਖੀ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੈਕਟਰ-7, ਭਾਈ ਤਜਿੰਦਰ ਸਿੰਘ ਕਰਨਾਲ ਵਾਲੇ, ਭਾਈ ਪ੍ਰਦੀਪ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਮਾਡਲ ਟਾਊਨ ਕਰਨਾਲ, ਭਾਈ ਮੇਜਰ ਸਿੰਘ ਕਰਨਾਲ ਅਤੇ ਸੇਵਾ ਸਿਮਰਨ ਸੁਸਾਇਟੀ ਨਾਨਕਸਰ ਕਰਨਾਲ ਵਾਲੇ ਵਿਸ਼ੇਸ਼ ਹਾਜ਼ਰੀਆਂ ਭਰਨਗੇ। ਇਸ ਸਮਾਗਮ ਦੌਰਾਨ ਰਜਿੰਦਰ ਪਾਲ ਸਿੰਘ ਬਵੇਜਾ ਅਤੇ ਜੋਗਿੰਦਰ ਸਿੰਘ ਵਲੋਂ ਨਾਂਅ ਸਿਮਰਨ ਕਰਵਾਇਆ ਜਾਏਗਾ। ਨਗਰ ਕੀਰਤਨ ਵਿਚ ਦਸਮੇਸ਼ ਅਖਾੜਾ ਅਤੇ ਬੀਰ ਖ਼ਾਲਸਾ ਅਖਾੜਾ ਦੇ ਸਿੰਘਾਂ ਵਲੋਂ ਗਤਕੇ ਦੇ ਜ਼ੋਰ ਦਿਖਾਏ ਜਾਣਗੇ। ਇਸ ਸਮਾਗਮ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਦਸਮੇਸ਼ ਅਖਾੜਾ, ਨਿਮਾਣਾ ਸੇਵਕ ਜਥਾ, ਇਸਤਰੀ ਸਤਿਸੰਗ ਸਭਾ ਵਿਸ਼ੇਸ਼ ਸਹਿਯੋਗ ਕਰ ਰਹੇ ਹਨ।
ਪਿਛਲੀ ਖ਼ਬਰ ਜ਼ਹਿਰ-ਮੁਕਤ ਭੋਜਨ ਲਈ ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਵਧਣਾ ਚਾਹੀਦਾ- ਰਾਜਪਾਲ ਆਚਾਰੀਆ ਦੇਵਵ੍ਰਤ ਅਗਲੀ ਖ਼ਬਰ ‘ਵੋਟ ਬਚਾਓ - ਦੇਸ਼ ਬਚਾਓ ’ ਰੈਲੀ ਲਈ ਕਰਨਾਲ ਕਾਂਗਰਸ ਨੇ ਖਿੱਚੀ ਤਿਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।