30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਜੀ. ਕੇ. ਨੂੰ ਜੇਲ੍ਹ ਵੀ ਜਾਣਾ ਪੈ ਸਕਦੈ-ਕਾਲਕਾ, ਕਾਹਲੋਂ

ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ.

ਅਜੀਤ ਡੈਸਕ 30-10-2026
ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਖ਼ਿਲਾਫ਼ ਦਰਜ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਅਦਾਲਤੀ ਕਾਰਵਾਈ ਮੀਡੀਆ ਨਾਲ ਸਾਂਝੀ ਕਰਦਿਆਂ ਦਿੱਲੀ ਕਮੇਟੀ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਮਾਮਲਿਆਂ ’ਚ ਜੀ. ਕੇ. ਨੂੰ ਜੇਲ੍ਹ ਵੀ ਜਾਣਾ ਪੈ ਸਕਦਾ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੋਲਕ ਦੀ ਕਥਿਤ ਦੁਰਵਰਤੋਂ ਤੇ ਵਿੱਤੀ ਬੇਨਿਯਮੀਆਂ ਨੂੰ ਲੈ ਕੇ ਜੀ. ਕੇ. ਖ਼ਿਲਾਫ਼ ਤਿੰਨ ਮਾਮਲੇ ਦਰਜ ਹਨ, ਜਿਨ੍ਹਾਂ ’ਚੋਂ 2 ਮਾਮਲਿਆਂ ’ਚ ਅਦਾਲਤ ਸਾਹਮਣੇ 50-50 ਹਜ਼ਾਰ ਰੁਪਏ ਦੇ ਜ਼ਮਾਨਤੀ ਬਾਂਡ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਅੱਗੇ ਵਧ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲੇ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਦੀ ਸ਼ਿਕਾਇਤ ’ਤੇ ਦਰਜ ਕੀਤੇ ਗਏ ਸਨ। ਇਨ੍ਹਾਂ ’ਚ 1 ਲੱਖ ਕੈਨੇਡੀਅਨ ਡਾਲਰ ਦੀ ਦੁਰਵਰਤੋਂ ਤੇ ਕਿਤਾਬਾਂ ਦੀ ਛਪਾਈ ਦੇ ਨਾਂਅ ’ਤੇ ਜਾਅਲੀ ਬਿੱਲਾਂ ਰਾਹੀਂ ਗੋਲਕ ਦੀ ਦੁਰਵਰਤੋਂ ਦੇ ਦੋਸ਼ ਸ਼ਾਮਿਲ ਹਨ। ਇਸ ਤੋਂ ਇਲਾਵਾ ਕਮੇਟੀ ਦੇ ਤਕਨੀਕੀ ਅਦਾਰੇ ਦੇ ਨਾਂਅ ’ਤੇ ਦਿੱਲੀ ਕਮੇਟੀ ਖਾਤਿਆਂ ’ਚੋਂ 10 ਲੱਖ ਰੁਪਏ ਬੇਨਿਯਮੀ ਨਾਲ ਕਢਵਾਉਣ ਦਾ ਦੋਸ਼ ਹੈ, ਇਸ ਦੀ ਸ਼ਿਕਾਇਤ ਜਗਦੀਪ ਸਿੰਘ ਕਾਹਲੋਂ ਵਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੀ. ਕੇ. ਬਾਰ ਬਾਰ ਦਾਅਵਾ ਕਰਦੇ ਹਨ ਕਿ ਮੌਜੂਦਾ ਕਮੇਟੀ ਪ੍ਰਬੰਧਕ ਉਨ੍ਹਾਂ (ਜੀ. ਕੇ.) ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ ਪਰ ਹੋਲੀ ਹੋਲੀ ਉਨ੍ਹਾਂ ਦਾ ਭ੍ਰਿਸ਼ਟਾਚਾਰ ਸਾਹਮਣੇ ਆਉਂਦਾ ਜਾ ਰਿਹਾ ਹੈ।
ਪਿਛਲੀ ਖ਼ਬਰ ਜਿੰਨੇ ਮਰਜ਼ੀ ਝੂਠੇ ਕੇਸ ਪਾ ਲਓ,ਮੇਰੀ ਆਵਾਜ਼ ਨਹੀਂ ਬੰਦ ਕਰ ਸਕੋਗੇ-ਜੀ. ਕੇ. ਅਗਲੀ ਖ਼ਬਰ ਪੁਲਿਸ ਨੇ ਵੱਡੀ ਮਾਤਰਾ ’ਚ ਫੜਿਆ ਨਕਲੀ ਘਿਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।