30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਦਿੱਲੀ ਰੈਲੀ ਦੇ ਸੰਬੰਧ ’ਚ ਫ਼ਤਿਹਾਬਾਦ ਵਿਖੇ ਕਾਂਗਰਸ ਦੀ ਮੀਟਿੰਗ

ਫ਼ਤਿਹਾਬਾਦ, 29 ਅਕਤੂਬਰ (ਹਰਬੰਸ ਸਿੰਘ ਮੰਡੇਰ)-‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਦੇ ਤਹਿਤ 1 ਨਵੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਕਾਂਗਰਸ ਪਾਰਟੀ ਵਲੋਂ ਆਯੋਜਿਤ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਬਾਰੇ ਚਰਚਾ ਕਰਨ ਲਈ ਫ਼ਤਿਹਾਬਾਦ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ, ਜਿਸ ’ਚ ਜ਼ਿਲ੍ਹਾ ਕਾਂਗਰਸ ਇੰਚਾਰਜ ਡਾ. ਸ਼ਿਵ ਸ਼ੰਕਰ ਭਾਰਦਵਾਜ, ਜ਼ਿਲ੍ਹਾ ਪ੍ਰਧਾਨ ਅਰਵਿੰਦ ਸ਼ਰਮਾ, ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਤੇ ਸਾਰੇ ਬਲਾਕ ਪ੍ਰਧਾਨ ਸ਼ਾਮਿਲ ਹੋਏ।

ਅਜੀਤ ਡੈਸਕ 30-10-2026
ਫ਼ਤਿਹਾਬਾਦ, 29 ਅਕਤੂਬਰ (ਹਰਬੰਸ ਸਿੰਘ ਮੰਡੇਰ)-‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਦੇ ਤਹਿਤ 1 ਨਵੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਕਾਂਗਰਸ ਪਾਰਟੀ ਵਲੋਂ ਆਯੋਜਿਤ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਬਾਰੇ ਚਰਚਾ ਕਰਨ ਲਈ ਫ਼ਤਿਹਾਬਾਦ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ, ਜਿਸ ’ਚ ਜ਼ਿਲ੍ਹਾ ਕਾਂਗਰਸ ਇੰਚਾਰਜ ਡਾ. ਸ਼ਿਵ ਸ਼ੰਕਰ ਭਾਰਦਵਾਜ, ਜ਼ਿਲ੍ਹਾ ਪ੍ਰਧਾਨ ਅਰਵਿੰਦ ਸ਼ਰਮਾ, ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਤੇ ਸਾਰੇ ਬਲਾਕ ਪ੍ਰਧਾਨ ਸ਼ਾਮਿਲ ਹੋਏ। ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਅਤੇ ਰੈਲੀ ਵਿਚ ਸ਼ਾਮਿਲ ਹੋਣ ਲਈ ਰੂਪ-ਰੇਖਾ ਤਿਆਰ ਕੀਤੀ ਗਈ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਇਸ ਰੈਲੀ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਹੋਰ ਸੀਨੀਅਰ ਕਾਂਗਰਸੀ ਆਗੂਆਂ ਅਤੇ ਇੰਡੀਆ ਗੱਠਜੋੜ ਦੇ ਆਗੂਆਂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਸੰਬੋਧਨ ਕਰਨਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਫ਼ਤਿਹਾਬਾਦ ਜ਼ਿਲ੍ਹੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪਾਰਟੀ ਵਰਕਰ ਇਸ ਰੈਲੀ ’ਚ ਹਿੱਸਾ ਲੈਣ ਲਈ ਦਿੱਲੀ ਜਾਣਗੇ।
ਪਿਛਲੀ ਖ਼ਬਰ ਐਮ. ਐਮ. ਪੀ. ਜੀ. ਕਾਲਜ ਫਤਿਹਾਬਾਦ ਨੇ ਓਵਰਆਲ ਟਰਾਫੀ ਜਿੱਤੀ ਸੀ. ਡੀ. ਐਲ. ਯੂ. ਦਾ 13ਵਾਂ ਤ੍ਰਿਵੇਣੀ ਯੁਵਕ ਮਹਾਂ ਉਤਸਵ... ਅਗਲੀ ਖ਼ਬਰ ਬੱਚਿਆਂ ਦਾ ਵੱਖ-ਵੱਖ ਜ਼ਿਲ੍ਹਾ ਪੱਧਰੀ ਤੀਜੇ ਗਰੁੱਪ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।