ਸਰਨਾ ਦੀ ਅਗਵਾਈ ’ਚ ਵਫ਼ਦ ਨੇ ਪਾਕਿਸਤਾਨੀ ਸਫ਼ੀਰ ਸਾਦ ਅਹਿਮਦ ਵੜੈਚ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 31 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ’ਚ ਵਫ਼ਦ ਨੇ ਪਾਕਿਸਤਾਨ ਦੇ ਸਫ਼ੀਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ। ਸਰਨਾ ਨੇ ਕਿਹਾ ਕਿ ਸੰਗਤਾਂ ਅੰਦਰ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਭਾਰੀ ਉਤਸ਼ਾਹ ਹੈ।
ਨਵੀਂ ਦਿੱਲੀ, 31 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ’ਚ ਵਫ਼ਦ ਨੇ ਪਾਕਿਸਤਾਨ ਦੇ ਸਫ਼ੀਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ। ਸਰਨਾ ਨੇ ਕਿਹਾ ਕਿ ਸੰਗਤਾਂ ਅੰਦਰ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਭਾਰੀ ਉਤਸ਼ਾਹ ਹੈ। ਇਸ ਲਈ ਜਿਹੜੀ ਵੀ ਸੰਗਤ ਸ਼ਰਧਾ ਨਾਲ ਵੀਜ਼ਾ ਅਪਲਾਈ ਕਰਦੀ ਹੈ, ਉਸ ਨੂੰ ਬਿਨਾਂ ਕਿਸੇ ਬੇਲੋੜੀ ਰੁਕਾਵਟ ਦੇ ਵੀਜ਼ਾ ਜਾਰੀ ਕਰ ਕੇ ਗੁਰੂ ਸਾਹਿਬ ਦੀ ਪਾਵਨ ਜਨਮ ਧਰਤੀ ਨਾਲ ਜੁੜਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਪਾਕਿਸਤਾਨੀ ਸਫ਼ੀਰ ਸਾਦ ਅਹਿਮਦ ਵੜੈਚ ਵੱਲੋਂ ਵਫ਼ਦ ਨੂੰ ਭਰੋਸਾ ਦਿਵਾਇਆ ਗਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਸੰਗਤਾਂ ਨੂੰ ਵੀਜ਼ੇ ਜਾਰੀ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਲਈ ਆਉਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇਗਾ। ਮੁਲਾਕਾਤ ਦੌਰਾਨ ਕਰਤਾਰ ਸਿੰਘ ਵਿਕੀ ਚਾਵਲਾ, ਰਵਿੰਦਰ ਸਿੰਘ ਸਭਰਵਾਲ, ਤਜਿੰਦਰ ਸਿੰਘ ਗੋਪਾ ਤੇ ਰਮਨਦੀਪ ਸਿੰਘ ਸੋਨੂੰ ਵੀ ਹਾਜ਼ਰ ਸਨ।