ਕਾਰੋਬਾਰੀਆਂ ਨੂੰ ਸਿਡਬੀ ਦੀਆਂ ਕਰਜ਼ਾ ਯੋਜਨਾਵਾਂ ਬਾਰੇ ਜਾਣੂ ਕਰਵਾਇਆ
ਜਲੰਧਰ, 2 ਨਵੰਬਰ (ਜਤਿੰਦਰ ਪੰਮੀ)-ਜਲੰਧਰ ਇੰਡਸਟਰੀਅਲ ਐਂਡ ਟਰੇਡਰਜ਼ ਜੁਆਇੰਟ ਐਕਸ਼ਨ ਕਮੇਟੀ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਸਿਡਬੀ ਬੈਂਕ ਦੀਆਂ ਕਰਜ਼ਾ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਡਬੀ ਬੈਂਕ ਦੀ ਸਥਾਨਕ ਸ਼ਾਖਾ ਦੇ ਸਹਾਇਕ ਜਨਰਲ ਮੈਨੇਜਰ ਰਿਸ਼ਭ ਜੈਨ ਨੇ ਬੈਂਕ ਦੀਆਂ ਵੱਖ-ਵੱਖ ਕਰਜ਼ਾ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।
ਜਲੰਧਰ, 2 ਨਵੰਬਰ (ਜਤਿੰਦਰ ਪੰਮੀ)-ਜਲੰਧਰ ਇੰਡਸਟਰੀਅਲ ਐਂਡ ਟਰੇਡਰਜ਼ ਜੁਆਇੰਟ ਐਕਸ਼ਨ ਕਮੇਟੀ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਸਿਡਬੀ ਬੈਂਕ ਦੀਆਂ ਕਰਜ਼ਾ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਡਬੀ ਬੈਂਕ ਦੀ ਸਥਾਨਕ ਸ਼ਾਖਾ ਦੇ ਸਹਾਇਕ ਜਨਰਲ ਮੈਨੇਜਰ ਰਿਸ਼ਭ ਜੈਨ ਨੇ ਬੈਂਕ ਦੀਆਂ ਵੱਖ-ਵੱਖ ਕਰਜ਼ਾ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਿਡਬੀ ਬੈਂਕ ਦੀ ਸਥਾਪਨਾ ਹੀ ਛੋਟੇ ਉਦਯੋਗਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ। ਉਨ੍ਹਾਂ ਨੇ ਬੈਂਕ ਦੀਆਂ ਡਿਜੀਲਾਕਰ ਅਤੇ ਪੂੰਜੀ ਪ੍ਰਬੰਧਨ ਸਬੰਧੀ ਸਹੂਲਤਾਂ ਦੇ ਨਾਲ-ਨਾਲ ਭਾਰਤ ਸਰਕਾਰ ਦੀਆਂ ਤਰਜੀਹਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਕਮੇਟੀ ਦੇ ਕਨਵੀਨਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਆਮ ਤੌਰ ’ਤੇ ਛੋਟੇ ਕਾਰੋਬਾਰੀ ਕਰਜ਼ਾ ਲੈਣ ਲਈ ਸਰਕਾਰੀ ਜਾਂ ਗੈਰ-ਸਰਕਾਰੀ ਬੈਂਕਾਂ ਤੱਕ ਪਹੁੰਚ ਕਰਦੇ ਹਨ ਪਰ ਸਿਡਬੀ ਬੈਂਕ ਦੀ ਕਾਰਜਪ੍ਰਣਾਲੀ ਅਤੇ ਯੋਜਨਾਵਾਂ ਵਿਸ਼ੇਸ਼ ਤੌਰ ’ਤੇ ਛੋਟੇ ਕਾਰੋਬਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਹਰ ਮਹੀਨੇ ਜਾਣਕਾਰੀ ਭਰਪੂਰ ਸੈਸ਼ਨ ਕਰਵਾਏ ਜਾਣਗੇ। ਇਸ ਮੌਕੇ ਰਾਜੂ ਵਿਰਕ, ਰਾਕੇਸ਼ ਬਹਿਲ, ਸੂਬਾ ਸਿੰਘ, ਸੰਜੇ ਗੋਇਲ, ਗੁਰਚਰਨ ਸਿੰਘ ਜੁਨੇਜਾ, ਰਾਜਕੁਮਾਰ ਹਰਜਾਈ, ਅਸ਼ੋਕ ਮਾਗੂ, ਪਵਨ ਕੁਮਾਰ, ਰਾਜ ਕੁਮਾਰ ਸ਼ਰਮਾ, ਐੱਸ.ਪੀ. ਸ਼ਰਮਾ , ਕਿਸ਼ਨ ਲਾਲ ਅਰੋੜਾ ਸਮੇਤ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।