07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਖਸ਼ੀ ਨੇ ਪਾਕਿ ਵਿਚ ਸਿੱਖ ਲੜਕੀਆਂ ਦੀ ਸੁਰੱਖਿਆ ਅਤੇ ਗੁਰਧਾਮਾਂ ਦੀ ਮਾੜੀ ਹਾਲਤ ’ਤੇ ਚੁੱਕੇ ਸਵਾਲ

ਨਵੀਂ ਦਿੱਲੀ,6 ਨਵੰਬਰ(ਜਗਤਾਰ ਸਿੰਘ)- ਪਾਕਿਸਤਾਨ ਵਿਚ ਸਿੱਖ ਭਾਈਚਾਰੇ ਦੀ ਸੁਰੱਖਿਆ, ਧਾਰਮਿਕ ਆਜ਼ਾਦੀ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਨੂੰ ਲੈ ਕੇ ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਦੇ ਕੌਮੀ ਪ੍ਰਧਾਨ ਸਰਦਾਰ ਗੁਣਜੀਤ ਸਿੰਘ ਬਖ਼ਸ਼ੀ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪਾਕਿਸਤਾਨ ਸਰਕਾਰ ਦੁਨੀਆ ਭਰ ਦੇ ਸਿੱਖਾਂ ਨੂੰ ਧਾਰਮਿਕ ਸੈਰ-ਸਪਾਟੇ, ਗੁਰਦੁਆਰਿਆਂ ਦੀ ਮੁਰੰਮਤ ਅਤੇ ਨਵੀਨੀਕਰਨ ਅਤੇ ਨਿਵੇਸ਼ ਦੇ ਨਾਂਅ ’ਤੇ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਦੂਜੇ ਪਾਸੇ ਪਾਕਿਸਤਾਨ ਵਿੱਚ ਵੱਸਦੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਧਾਰਮਿਕ ਵਿਰਾਸਤ ਦੀ ਅਸਲ ਸਥਿਤੀ ਨੂੰ ਲੈ ਕੇ ਚਿੰਤਾਜਨਕ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।

ਅਜੀਤ ਡੈਸਕ 07-11-2026
ਨਵੀਂ ਦਿੱਲੀ,6 ਨਵੰਬਰ(ਜਗਤਾਰ ਸਿੰਘ)- ਪਾਕਿਸਤਾਨ ਵਿਚ ਸਿੱਖ ਭਾਈਚਾਰੇ ਦੀ ਸੁਰੱਖਿਆ, ਧਾਰਮਿਕ ਆਜ਼ਾਦੀ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਨੂੰ ਲੈ ਕੇ ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਦੇ ਕੌਮੀ ਪ੍ਰਧਾਨ ਸਰਦਾਰ ਗੁਣਜੀਤ ਸਿੰਘ ਬਖ਼ਸ਼ੀ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪਾਕਿਸਤਾਨ ਸਰਕਾਰ ਦੁਨੀਆ ਭਰ ਦੇ ਸਿੱਖਾਂ ਨੂੰ ਧਾਰਮਿਕ ਸੈਰ-ਸਪਾਟੇ, ਗੁਰਦੁਆਰਿਆਂ ਦੀ ਮੁਰੰਮਤ ਅਤੇ ਨਵੀਨੀਕਰਨ ਅਤੇ ਨਿਵੇਸ਼ ਦੇ ਨਾਂਅ ’ਤੇ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਦੂਜੇ ਪਾਸੇ ਪਾਕਿਸਤਾਨ ਵਿੱਚ ਵੱਸਦੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਧਾਰਮਿਕ ਵਿਰਾਸਤ ਦੀ ਅਸਲ ਸਥਿਤੀ ਨੂੰ ਲੈ ਕੇ ਚਿੰਤਾਜਨਕ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਬਖ਼ਸ਼ੀ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਲੜਕੀਆਂ ਦੇ ਅਗਵਾ,ਜਬਰੀ ਧਰਮ ਪਰਿਵਰਤਨ ਆਦਿ ਮਾਮਲਿਆਂ ਦੀ ਨਿਰਪੱਖ ਜਾਂਚ, ਪੀੜਤ ਪਰਿਵਾਰਾਂ ਦੀ ਸੁਰੱਖਿਆ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਪਾਕਿਸਤਾਨ ਵਿਚ ਸਥਿਤ ਅਨੇਕਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਮਾੜੀ ਹਾਲਤ ਅਤੇ ਧਾਰਮਿਕ ਜਾਇਦਾਦਾਂ ਉੱਤੇ ਕਥਿਤ ਨਾਜਾਇਜ਼ ਕਬਜ਼ਿਆਂ ਅਤੇ ਪੰਜਾਬ ਮੁੱਖ ਮੰਤਰੀ ਮਰੀਅਮ ਨਵਾਜ਼ ਦੇ ਰਵਈਏ ’ਤੇ ਸਵਾਲ ਵੀ ਚੁੱਕੇ।
ਪਿਛਲੀ ਖ਼ਬਰ ਧਨਤੇਰਸ ਦੇ ਮੌਕੇ ’ਤੇ ਲੋਕ ਸਦਰ ਬਾਜ਼ਾਰ ’ਚ ਖੂਬ ਕਰ ਰਹੇ ਨੇ ਖਰੀਦਦਾਰੀ ਅਗਲੀ ਖ਼ਬਰ ਝੋਟੇ ਦੀ ਹੱਤਿਆ ਕਾਰਨ ਦੀਵਾਲੀ ਦੇ ਤਿਉਹਾਰ ਸਬੰਧੀ ਮਾਨਸਾ ਸ਼ਹਿਰ ਦੇ ਬਾਜ਼ਾਰ ਬੇਰੌਣਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।