07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਕਾਰੀ ਕਾਲਜ ਨਾਰਾਇਣਗੜ੍ਹ ਵਿਖੇ ਵਿਗਿਆਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਲੇਖ ਲਿਖਣ ਮੁਕਾਬਲਾ ਕਰਵਾਇਆ

ਨਾਰਾਇਣਗੜ੍ਹ, 6 ਨਵੰਬਰ (ਪੀ ਸਿੰਘ)-ਸਰਕਾਰੀ ਕਾਲਜ ਨਾਰਾਇਣਗੜ੍ਹ ਵਿਚ ਪ੍ਰਿੰਸੀਪਲ ਰੋਹਿਤ ਕੁਮਾਰ ਦੀ ਯੋਗ ਅਗਵਾਈ ਵਿਗਿਆਨ ਵਿਭਾਗ ਨੇ ‘ਵਿਗਿਆਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ’ ਵਿਸ਼ੇ ‘ਤੇ ਇਕ ਲੇਖ ਲਿਖਣ ਮੁਕਾਬਲਾ ਕਰਵਾਇਆ। ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਰਚਨਾਤਮਕਤਾ, ਲਿਖਣ ਦੇ ਹੁਨਰ ਅਤੇ ਆਧੁਨਿਕ ਤਕਨਾਲੋਜੀ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ।

ਅਜੀਤ ਡੈਸਕ 07-11-2026
ਨਾਰਾਇਣਗੜ੍ਹ, 6 ਨਵੰਬਰ (ਪੀ ਸਿੰਘ)-ਸਰਕਾਰੀ ਕਾਲਜ ਨਾਰਾਇਣਗੜ੍ਹ ਵਿਚ ਪ੍ਰਿੰਸੀਪਲ ਰੋਹਿਤ ਕੁਮਾਰ ਦੀ ਯੋਗ ਅਗਵਾਈ ਵਿਗਿਆਨ ਵਿਭਾਗ ਨੇ ‘ਵਿਗਿਆਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ’ ਵਿਸ਼ੇ ‘ਤੇ ਇਕ ਲੇਖ ਲਿਖਣ ਮੁਕਾਬਲਾ ਕਰਵਾਇਆ। ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਰਚਨਾਤਮਕਤਾ, ਲਿਖਣ ਦੇ ਹੁਨਰ ਅਤੇ ਆਧੁਨਿਕ ਤਕਨਾਲੋਜੀ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ। ਕਾਲਜ ਦੇ ਕੁੱਲ 16 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਮੁਕਾਬਲੇ ਵਿਚ ਹਿੱਸਾ ਲਿਆ ਤੇ ਆਪਣੀ ਪ੍ਰਤਿਭਾ ਅਤੇ ਵਿਚਾਰਾਂ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵਿਗਿਆਨ ਦੇ ਖੇਤਰ ਵਿਚ ਹੋ ਰਹੀ ਪ੍ਰਗਤੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਵੱਧਦੀ ਉਪਯੋਗਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਆਪਣੇ ਲੇਖਾਂ ਰਾਹੀਂ ਵਿਦਿਆਰਥੀਆਂ ਨੇ ਸਿੱਖਿਆ, ਦਵਾਈ, ਸੰਚਾਰ, ਖੇਤੀਬਾੜੀ, ਉਦਯੋਗ ਅਤੇ ਰੋਜ਼ਾਨਾ ਜੀਵਨ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ ਦੇ ਨਾਲ-ਨਾਲ ਇਸ ਨਾਲ ਜੁੜੀਆਂ ਸੰਭਾਵਨਾਵਾਂ ਅਤੇ ਚੁਣੌਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਬੀ. ਐਸ. ਸੀ. ਪਹਿਲੇ ਸਾਲ ਦੀ ਵਿਦਿਆਰਥਣ ਕਾਮਨਾ ਨੇ ਮੁਕਾਬਲੇ ਵਿਚ ਪਹਿਲਾ ਸਥਾਨ, ਬੀ. ਐਸ. ਸੀ. ਪਹਿਲੇ ਸਾਲ ਦੀ ਵਿਦਿਆਰਥਣ ਮੀਨੂੰ ਅਤੇ ਮਨਪ੍ਰੀਤ ਨੇ ਸਾਂਝੇ ਤੌਰ ‘ਤੇ ਦੂਜਾ ਸਥਾਨ, ਜਦੋਂ ਕਿ ਬੀ. ਏ. ਦੂਜੇ ਸਾਲ ਦੀ ਵਿਦਿਆਰਥਣ ਈਸ਼ਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰ. ਰੋਹਿਤ ਕੁਮਾਰ ਨੇ ਕਿਹਾ ਕਿ ਅਜਿਹੀਆਂ ਵਿੱਦਿਅਕ ਅਤੇ ਸਿਰਜਣਾਤਮਕ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਮੁਕਾਬਲਿਆਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਨੂੰ ਭਵਿੱਖ ਵਿਚ ਅਜਿਹੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਧ ਰਹੇ ਪ੍ਰਭਾਵ ਬਾਰੇ ਜਾਣੂ ਕਰਵਾਇਆ, ਇਸ ਦੇ ਫਾਇਦਿਆਂ ਅਤੇ ਸੰਭਾਵੀ ਨੁਕਸਾਨਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਆਧੁਨਿਕ ਯੁੱਗ ਦੀ ਇਕ ਮਹੱਤਵਪੂਰਨ ਤਕਨਾਲੋਜੀ ਹੈ, ਜਿਸ ਦੀ ਵਰਤੋਂ ਸਿੱਖਿਆ, ਸਿਹਤ, ਖੋਜ ਅਤੇ ਹੋਰ ਖੇਤਰਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕਦੀ ਹੈ। ਹਾਲਾਂਕਿ, ਇਸ ਦੀ ਵਰਤੋਂ ਵਿਚ ਸਾਵਧਾਨੀ ਅਤੇ ਜ਼ਿੰਮੇਵਾਰੀ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਇਸ ਤਕਨਾਲੋਜੀ ਦੀ ਸਮਝਦਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਦੀ ਵਰਤੋਂ ਆਪਣੀ ਅਸਲੀ ਸੋਚ, ਰਚਨਾਤਮਕਤਾ ਅਤੇ ਗਿਆਨ ਨੂੰ ਵਿਕਸਿਤ ਕਰਨ ਲਈ ਕਰਨੀ ਚਾਹੀਦੀ ਹੈ। ਇਸ ਮੌਕੇ ਡਾ. ਸੀਮਾ ਰਾਣਾ, ਡਾ. ਸ਼ੁਭਮ ਅਤੇ ਡਾ. ਸਤੀਸ਼ ਨੇ ਮੁਕਾਬਲੇ ਵਿਚ ਜੱਜਾਂ ਵਜੋਂ ਸੇਵਾ ਨਿਭਾਈ। ਇਸ ਮੁਕਾਬਲੇ ਦੇ ਅੰਤ ਵਿਚ ਪ੍ਰਿੰਸੀਪਲ ਰੋਹਿਤ ਕੁਮਾਰ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇ ਸ ਮੁਕਾਬਲੇ ਦੇ ਪ੍ਰੋਗਰਾਮ ਸਫਲ ਅਤੇ ਸੰਚਾਲਨ ਵਿਚ ਵਿਗਿਆਨ ਵਿਭਾਗ ਦੇ ਸਾਰੇ ਪ੍ਰੋਫੈਸਰਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ।
ਪਿਛਲੀ ਖ਼ਬਰ 36 ਕਿੱਲੋ ਹੈਰੋਇਨ ਸਮੇਤ ਚਾਰ ਮੁਲਜ਼ਮ ਕਾਬੂ ਅਗਲੀ ਖ਼ਬਰ ਸ. ਕਰਮ ਸਿੰਘ ਗਰੇਵਾਲ ਪਬਲਿਕ ਸਕੂਲ, ਚੀਕਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।