ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਦੂਜੇ ਦਿਨ ਵੀ ਹੜਤਾਲ ਸਰਕਾਰੀ ਦਫ਼ਤਰਾਂ ਵਿਚ ਕੰਮ-ਕਾਰ ਪੂਰੀ ਤਰ੍ਹਾਂ ਰਿਹਾ ਠੱਪ
ਫ਼ਿਰੋਜ਼ਪੁਰ 7 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਸੂਬਾ ਭਰ ਦੇ ਮਨਿਸਟਰੀਅਲ ਮੁਲਾਜ਼ਮਾਂ ਵਲੋਂ ਉਲੀਕੇ ਗਏ ਸੰਘਰਸ਼ ਤਹਿਤ ਦੂਜੇ ਦਿਨ ਵੀ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਪੂਰਨ ਤੌਰ ’ਤੇ ਸਫ਼ਲ ਅਤੇ ਮੁਕੰਮਲ ਰਹੀ। ਹੜਤਾਲ ਦੇ ਦੂਜੇ ਦਿਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਮੁਲਾਜ਼ਮਾਂ ਨੇ ਕੰਮ-ਕਾਰ ਦਾ ਪੂਰੀ ਤਰ੍ਹਾਂ ਬਾਈਕਾਟ ਕਰਦਿਆਂ ਸਰਕਾਰ ਵਿਰੁੱਧ ਰੋਸ ਜਤਾਇਆ।
ਕਲਮ ਛੋੜ ਹੜਤਾਲ ਦੇ ਦੂਜੇ ਦਿਨ ਵੱਖ ਵੱਖ ਦਫ਼ਤਰਾਂ ਵਿਚ ਦੌਰੇ ਦੌਰਾਨ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਅਤੇ ਯੂਨੀਅਨ ਆਗੂ।
08-11-2026