12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਬਾ ਵਿਸ਼ਵਕਰਮਾ ਦਿਵਸ ਮੌਕੇ ਮੋਂਟੂ ਵੋਹਰਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)–ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਤੇ ਪਾਵਨ ਮੌਕੇ ’ਤੇ ਗੁਰੂਹਰਸਹਾਏ ਸਥਿਤ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੋਂਟੂ ਵੋਹਰਾ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋਏ।

ਅਜੀਤ ਡੈਸਕ 11-11-2026
ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)–ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਤੇ ਪਾਵਨ ਮੌਕੇ ’ਤੇ ਗੁਰੂਹਰਸਹਾਏ ਸਥਿਤ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੋਂਟੂ ਵੋਹਰਾ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ, ਇਲਾਕੇ ਦੀ ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਸਾਨੂੰ ਮਿਹਨਤ, ਲਗਨ, ਹੁਨਰ ਅਤੇ ਇਮਾਨਦਾਰੀ ਨਾਲ ਆਪਣੇ ਕਿੱਤੇ ਪ੍ਰਤੀ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਬਾਬਾ ਵਿਸ਼ਵਕਰਮਾ ਜੀ ਨੂੰ ਸਿਰਜਣਾ ਅਤੇ ਕਿਰਤ ਦੇ ਪ੍ਰਤੀਕ ਵਜੋਂ ਯਾਦ ਕੀਤਾ ਜਾਂਦਾ ਹੈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਸਮੂਹ ਅਹੁਦੇਦਾਰਾਂ ਵਲੋਂ ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਮਾਣ-ਸਤਿਕਾਰ ਦਿੱਤਾ ਗਿਆ। ਉਨ੍ਹਾਂ ਗੁਰੂ ਘਰ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਗੁਰੂਆਂ, ਮਹਾਨ ਸ਼ਖ਼ਸੀਅਤਾਂ ਅਤੇ ਧਾਰਮਿਕ ਵਿਰਸੇ ਨਾਲ ਜੋੜਦੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਪਿਛਲੀ ਖ਼ਬਰ ਵਿਭਾਗ ਵਲੋਂ ਬਰਗਰ ਕਿੰਗ ਨੂੰ ਇੰਪਰੂਵਮੈਂਟ ਨੋਟਿਸ ਜਾਰੀ, ਕੇ.ਐੱਫ.ਸੀ ਦਾ ਹਾਈਜੀਨ ਸੰਬੰਧੀ ਚਲਾਨ ਕੱਟਿਆ ਅਗਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।