14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੁਲਿਸ ਨੇ ਛਾਪਾ ਮਾਰ ਕੇ 10.300 ਕਿੱਲੋ ਗਾਂਜਾ ਫੜਿਆ

ਨਵੀਂ ਦਿੱਲੀ, 13 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਆਊਟਰ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਦੇ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੀ ਇਕ ਔਰਤ ਨੂੰ ਕਾਬੂ ਕੀਤਾ ਹੈ ਅਤੇ ਇਸ ਦੇ ਕੋਲੋਂ 10.

ਅਜੀਤ ਡੈਸਕ 14-11-2026
ਨਵੀਂ ਦਿੱਲੀ, 13 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਆਊਟਰ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਦੇ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੀ ਇਕ ਔਰਤ ਨੂੰ ਕਾਬੂ ਕੀਤਾ ਹੈ ਅਤੇ ਇਸ ਦੇ ਕੋਲੋਂ 10.300 ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਇਸ ਮਾਮਲੇ ਪ੍ਰਤੀ ਪੁਲਿਸ ਨੂੰ ਇਕ ਔਰਤ ਬਾਰੇ ਖ਼ਾਸ ਜਾਣਕਾਰੀ ਮਿਲੀ ਕਿ ਇਹ ਔਰਤ ਗਾਂਜਾ ਸਪਲਾਈ ਕਰਦੀ ਹੈ। ਪੁਲਿਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਿਰਧਾਰਤ ਸਥਾਨ ’ਤੇ ਛਾਪਾ ਮਾਰਿਆ ਅਤੇ ਭਾਰੀ ਮਾਤਰਾ ਵਿਚ ਗਾਂਜਾ ਬਰਾਮਦ ਕੀਤਾ ਅਤੇ ਇਸ ਮਾਮਲੇ ਪ੍ਰਤੀ ਥਾਣਾ ਮੰਗੋਲਪੁਰੀ ਦਿੱਲੀ ਵਿਖੇ ਮਾਮਲਾ ਦਰਜ ਕਰ ਲਿਆ। ਪੁਲਿਸ ਨੇ ਫੜਿਆ ਗਾਂਜਾ ਸੀਲ ਕਰ ਦਿੱਤਾ ਹੈ। ਪੁਲਿਸ ਔਰਤ ਤੋਂ ਇਸ ਗਾਂਜੇ ਪ੍ਰਤੀ ਜਾਣਕਾਰੀ ਲੈ ਰਹੀ ਹੈ ਅਤੇ ਨਾਲ ਹੀ ਪੂਰੀ ਚੇਨ ਬਾਰੇ ਵੀ ਪਤਾ ਲਗਾ ਰਹੀ ਹੈ ਕਿ ਇਸ ਗਾਂਜੇ ਦੀ ਸਪਲਾਈ ਕਿੱਥੋਂ ਕੀਤੀ ਜਾ ਰਹੀ ਸੀ ਅਤੇ ਇਸ ਨੂੰ ਕਿਹੜੇ ਲੋਕਾਂ ਨੂੰ ਸਪਲਾਈ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਪੁਲਿਸ ਨੇ 12 ਘੰਟਿਆਂ ’ ਚ ਚੋਰੀ ਦਾ ਮਾਮਲਾ ਸੁਲਝਾਇਆ ਅਗਲੀ ਖ਼ਬਰ ਉਪ ਰਾਜਪਾਲ ਸੰਧੂ ਵਲੋਂ ਭੀਕਾਜੀ ਕਾਮਾ ਪਲੇਸ ਵਿਖੇ ਨਵੀਂ ਬਹੁ - ਪੱਧਰੀ ਪਾਰਕਿੰਗ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।