14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜਥੇਬੰਦੀਆਂ ਦੇ ਦਬਾਅ ਕਰਕੇ ਮੇਰੇ ’ਤੇ ਦਰਜ ਹੋਇਆ ਝੂਠਾ ਮੁਕੱਦਮਾ- ਸਮਰਾਟ ਕਿਹਾ , ਇਨਸਾਫ਼ ਲਈ ਲੈ ਰਿਹਾ ਹਾਂ ਅਦਾਲਤ ਦਾ ਸਹਾਰਾ

ਜਲੰਧਰ, 13 ਨਵੰਬਰ (ਐੱਮ. ਐੱਸ.

ਅਜੀਤ ਡੈਸਕ 14-11-2026
ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ) - ਟ੍ਰੈਵਲ ਏਜੰਟ ਦੀ ਸ਼ਿਕਾਇਤ ’ਤੇ ਐਂਟੀ ਕਰੱਪਸ਼ਨ ਹਿਊਮੈਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪਰਵੀਨ ਕਜਲਾ ਉਰਫ਼ ਸਮਰਾਟ ਖ਼ਿਲਾਫ਼ ਹੋਈ ਦਰਜ ਐੱਫ਼.ਆਈ.ਆਰ. ਨੂੰ ਕੁਝ ਜਥੇਬੰਦੀਆਂ ਦੇ ਦਬਾਅ ਹੇਠ ਦਰਜ ਕੀਤਾ ਗਿਆ ਝੂਠਾ ਮੁਕੱਦਮਾ ਦੱਸਦੇ ਹੋਏ ਪਰਵੀਨ ਕਜਲਾ ਉਰਫ਼ ਸਮਰਾਟ, ਬਾਬਾ ਸੁਰਿੰਦਰ ਸਿੰਘ ਅਤੇ ਸਾਥੀਆਂ ਨੇ ਇਸ ਨੂੰ ਪੁਲਿਸ ਵਲੋਂ ਕੀਤੀ ਗਈ ਵਧੀਕੀ ਦੱਸਿਆ ਹੈ। ਇਸ ਸਬੰਧੀ ਕੀਤੇ ਪੱਤਰਕਾਰ ਸੰਮੇਲਨ ਦੌਰਾਨ ਸਮਰਾਟ ਨੇ ਕਿਹਾ ਕਿ ਪੁਲਿਸ ਨੇ ਬਿਨਾ ਕਿਸੇ ਜਾਂਚ ਦੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ, ਜਦਕਿ ਉਸ ਕੋਲ ਮਾਮਲੇ ਦੀ ਸਚਾਈ ਦੇ ਸਾਰੇ ਸਬੂਤ ਹਨ, ਜੋ ਉਹ ਅਦਾਲਤ ’ ਚ ਪੇਸ਼ ਕਰੇਗਾ। ਇਸ ਲਈ ਉਹ ਅਦਾਲਤ ਦਾ ਸਹਾਰਾ ਲੈ ਰਿਹਾ ਹੈ। ਸਮਰਾਟ ਅਤੇ ਬਾਬਾ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਸਮਾਜਕ ਬੁਰਾਈਆਂ ਖ਼ਿਲਾਫ਼ ਲੜਾਈ ਲੜ ਰਹੇ ਹਨ, ਜਿਸ ਕਰਕੇ ਸਮਾਜ ਵਿਰੋਧੀ ਅੰਸਰ ਕੁਝ ਕੁ ਪੁਲਿਸ ਅਧਿਕਾਰੀਆਂ ਨੂੰ ਆਪਣੇ ਨਾਲ ਰਲਾ ਕੇ ਉਨ੍ਹਾਂ ਖ਼ਿਲਾਫ਼ ਝੂਠੇ ਮੁਕੱਦਮੇ ਦਰਜ ਕਰਵਾ ਰਹੇ ਹਨ । ਬਾਬਾ ਸੁਰਿੰਦਰ ਸਿੰਘ ਨੇ ਨਸ਼ਾ ਤਸਕਰਾਂ ਬਾਰੇ ਵੱਡੇ ਖੁਲਾਸੇ ਕਰਦੇ ਹੋਏ ਆਪਣੇ ਨਾਲ ਹੋਈ ਪੁਲਿਸ ਦੀ ਵਧੀਕੀ ਬਾਰੇ ਗੱਲ ਕੀਤੀ । ਦੋਵਾਂ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਆਗੂਆਂ ਨੇ ਸਾਰੇ ਮਾਮਲਿਆਂ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ।
ਪਿਛਲੀ ਖ਼ਬਰ ਸੱਤਾਧਾਰੀ ਆਗੂ ਦੇ ਸਾਥੀ ਵਿਰੁੱਧ ਕਾਰਵਾਈ ਨਾ ਹੋਣ ’ਤੇ ਭਾਜਪਾ ਨੇ ਉਠਾਏ ਸਵਾਲ ਅਗਲੀ ਖ਼ਬਰ ਭਾਜਪਾ ਸੂਬਾ ਪ੍ਰਧਾਨ ਵਲੋਂ ਸਰਵ ਸਮਾਜ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।