15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਇੰਟਰ ਐਕਸ਼ਨ ਪਲਾਨ ਲਾਗੂ ਕਰਨ ਦੇ ਦਿੱਤੇ ਆਦੇਸ਼

ਨਵੀਂ ਦਿੱਲੀ, 14 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ’ਚ ਵਧਦੇ ਪ੍ਰਦੂਸ਼ਣ ’ਤੇ ਨਿਯੰਤਰਣ ਰੱਖਣ ਲਈ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਦਿੱਲੀ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਨੂੰ ਵਿੰਟਰ ਐਕਸ਼ਨ ਪਲਾਨ 2026-27 ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਅਜੀਤ ਡੈਸਕ 15-11-2026
ਨਵੀਂ ਦਿੱਲੀ, 14 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ’ਚ ਵਧਦੇ ਪ੍ਰਦੂਸ਼ਣ ’ਤੇ ਨਿਯੰਤਰਣ ਰੱਖਣ ਲਈ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਦਿੱਲੀ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਨੂੰ ਵਿੰਟਰ ਐਕਸ਼ਨ ਪਲਾਨ 2026-27 ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸਕੂਲਾਂ ਨੂੰ ਧੂੜ ਮਿੱਟੀ ’ਤੇ ਨਿਯੰਤਰਣ ਰੱਖਣ, ਖੁੱਲ੍ਹੇ ਵਿਚ ਕਚਰਾ ਅਤੇ ਹੋਰ ਕੁਝ ਸਾੜਨ ’ਤੇ ਰੋਕ ਲਗਾਉਣ ਬਾਰੇ ਕਿਹਾ ਹੈ ਅਤੇ ਵਾਤਾਵਰਨ ਦੀ ਰੱਖਿਆ ਦੇ ਨਾਲ ਜੁੜੀਆਂ ਗਤੀਵਿਧੀਆਂ ਕਰਨ ਦੇ ਬਾਰੇ ਵੀ ਕਿਹਾ ਹੈ। ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਤੌਰ ’ਤੇ ਕਿਹਾ ਗਿਆ ਹੈ ਕਿ ਉਹ ਗੂਗਲ ਸੀਟ ਦੇ ਮਾਧਿਅਮ ਰਾਹੀਂ ਸਕੂਲ ਵਿਚ ਕੀਤੀਆਂ ਗਈਆਂ ਗਤੀਵਿਧੀਆਂ ਦੀ ਰਿਪੋਰਟ ਭੇਜਣ। ਇਸ ਤੋਂ ਇਲਾਵਾ ਸਕੂਲ ਦੇ ਸਟਾਫ ਤੇ ਹੋਰ ਕਰਮਚਾਰੀਆਂ ਨੂੰ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਦੇ ਬਾਰੇ ਕਿਹਾ ਗਿਆ ਹੈ। ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਰੀਸਾਈਕਿਲਿੰਗ ਅਤੇ ਪੁਰਾਣੀਆਂ ਵਸਤੂਆਂ ਨੂੰ ਦੁਬਾਰਾ ਇਸਤੇਮਾਲ ਕਰਨ ਦੇ ਬਾਰੇ ਜ਼ੋਰ ਦਿੱਤਾ ਹੈ ਅਤੇ ਜ਼ਰੂਰਤ ਨਾ ਹੋਣ ’ਤੇ ਲਾਈਟਾਂ ਬੰਦ ਰੱਖਣ ਬਾਰੇ ਵੀ ਕਿਹਾ ਹੈ।
ਪਿਛਲੀ ਖ਼ਬਰ ਪੁਲਿਸ ਨੇ ਫੜੇ ਦੋ ਬੰਗਲਾਦੇਸ਼ੀ ਨਾਗਰਿਕ ਅਗਲੀ ਖ਼ਬਰ ਫਾਇਰਿੰਗ ਕਰਨ ਵਾਲੇ ਅਣਪਛਾਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।