ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਛੇਤੀ ਖੋਲ੍ਹਣ ਲਈ ਗੰਭੀਰ ਹੋਵੇ ਕੇਂਦਰ ਸਰਕਾਰ - ਪਰਮਜੀਤ ਸਿੰਘ‘ਵੀਰਜੀ’
ਨਵੀਂ ਦਿੱਲੀ,16 ਨਵੰਬਰ (ਜਗਤਾਰਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਤੇਜ਼ ਹੋ ਗਈ ਹੈ । ਇਸੇ ਤਹਿਤ ‘ਗੁਰਬਾਣੀ ਰਿਸਰਚ ਫਾਊਂਡੇਸ਼ਨ’ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਈ ਚਾਰੇ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ।
ਅਜੀਤ ਡੈਸਕ
17-11-2026