17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 16 ਨਵੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 1. 35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਜੀਤ ਡੈਸਕ 17-11-2026
ਮੱਲਾਂਵਾਲਾ, 16 ਨਵੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 1.35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸਲੀਮ ਪੁੱਤਰ ਰਾਜੂ ਵਾਸੀ ਬਸਤੀ ਸੇਖਾਂ ਵਾਲੀ, ਵਾਲਮੀਕ ਮੰਦਰ ਦੇ ਪਿਛਲੇ ਪਾਸੇ, ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਰਮਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਆਰਿਫ਼ ਕੇ ਤੋਂ ਪਿੰਡ ਬਾਘੇ ਵਾਲਾ ਵੱਲ ਜਾ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਬਾਘੇ ਵਾਲਾ ਦੇ ਸ਼ਮਸ਼ਾਨਘਾਟ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਕੰਧ ਨਾਲ ਬੈਠਾ ਦਿਖਾਈ ਦਿੱਤਾ। ਜਿਸ ਨੇ ਮੂੰਹ ਵਿਚ ਪਾਈਪਨੁਮਾ ਚੀਜ਼ ਪਾਈ ਹੋਈ ਸੀ ਅਤੇ ਹੱਥ ਵਿਚ ਸਿਲਵਰ ਪੇਪਰ ਅਤੇ ਲਾਈਟਰ ਫੜਿਆ ਹੋਇਆ ਸੀ। ਪੁਲਿਸ ਅਨੁਸਾਰ ਉਹ ਸਿਲਵਰ ਪੇਪਰ ਉੱਪਰ ਨਸ਼ੀਲੀ ਵਸਤੂ ਰੱਖ ਕੇ ਪਾਈਪ ਰਾਹੀਂ ਉਸ ਦਾ ਸੇਵਨ ਕਰ ਰਿਹਾ ਸੀ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1.35 ਗ੍ਰਾਮ ਹੈਰੋਇਨ, ਇਕ ਲਾਈਟਰ, ਸਿਲਵਰ ਪੇਪਰ ਅਤੇ ਚਿੱਟੇ ਰੰਗ ਦਾ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਅਗਲੀ ਖ਼ਬਰ ਝੋਨੇ ਦਾ ਗਲਤ ਬੀਜ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।