17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬੀ ਸਾਹਿਤ ਸਭਾ ਨੇ ਕਰਵਾਇਆ 21ਵਾਂ ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ

ਨਵੀਂ ਦਿੱਲੀ, 16 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੰਜਾਬੀ ਸਾਹਿਤ ਸਭਾ ਦਿੱਲੀ ਵਲੋਂ ਪੰਜਾਬੀ ਭਵਨ ਵਿਖੇ 21ਵਾਂ ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ ਕਰਵਾਇਆ ਗਿਆ।

ਪ੍ਰੋਗਰਾਮ ਦੌਰਾਨ ਪ੍ਰੋ. ਰੇਣੂਕਾ ਸਿੰਘ, ਡਾ. ਜਸਪਾਲ ਸਿੰਘ, ਕਿਰਪਾਲ ਕਜ਼ਾਕ ਅਤੇ ਕੇਸਰਾ ਰਾਮ। 17-11-2026
ਨਵੀਂ ਦਿੱਲੀ, 16 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੰਜਾਬੀ ਸਾਹਿਤ ਸਭਾ ਦਿੱਲੀ ਵਲੋਂ ਪੰਜਾਬੀ ਭਵਨ ਵਿਖੇ 21ਵਾਂ ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ ਕਰਵਾਇਆ ਗਿਆ। ਸ਼ੁਰੂ ਵਿਚ ਸਭਾ ਦੇ ਡਾਇਰੈਕਟਰ ਕੇਸਰਾ ਰਾਮ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਭਾਸ਼ਨ ਦੇ ਪਿਛੋਕੜ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਪਾ ਜੀ ਦੇ ਦਿਹਾਂਤ ਬਾਅਦ ਸਾਲ 2005 ਤੋਂ ਇਹ ਪ੍ਰੋਗਰਾਮ ਸ਼ੁਰੂ ਹੋਇਆ ਅਤੇ ਲਗਾਤਾਰ ਚੱਲ ਰਿਹਾ ਹੈ। ਸਭਾ ਦੀ ਚੇਅਰਪਰਸਨ ਪ੍ਰੋ. ਰੇਣੂਕਾ ਸਿੰਘ ਨੇ ਸਭ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਭਾਪਾ ਜੀ ਦਾ ਇਹ ਸੁਪਨਾ ਸੀ ਕਿ ਦਿੱਲੀ ਵਿਚ ਪੰਜਾਬੀ ਲੇਖਕਾਂ ਲਈ ਇਕ ਅਜਿਹਾ ਕੇਂਦਰ ਹੋਵੇ ਜਿਥੇ ਸਾਰੇ ਮਿਲ ਕੇ ਪੰਜਾਬੀ ਭਾਸ਼ਾ ਅਤੇ ਸਾਹਿਤ ਬਾਰੇ ਵਿਚਾਰ-ਵਟਾਂਦਰਾ ਕਰ ਸਕਣ। ਵਿਦਵਾਨ ਕਿਰਪਾਲ ਕਜ਼ਾਕ ਨੇ ਭਾਪਾ ਪ੍ਰੀਤਮ ਸਿੰਘ ਦੀਆਂ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਲੋਕ ਸੱਭਿਆਚਾਰ ਅਤੇ ‘ਲੋਕ ਧਾਮ : ਮੌਖਿਕ ਜ਼ਾਬਤੇ ਵਿਸ਼ੇ’ ਵਿਸ਼ੇ ’ਤੇ ਭਾਸ਼ਨ ਦਿੱਤਾ। ਆਪਣੇ ਪ੍ਰਧਾਨਗੀ ਭਾਸ਼ਨ ਵਿਚ ਡਾ. ਜਸਪਾਲ ਸਿੰਘ ਨੇ ਕਿਰਪਾਲ ਕਜ਼ਾਕ ਦੇ ਭਾਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ’ਤੇ ਡਾ. ਰਵੇਲ ਸਿੰਘ, ਡਾ. ਵਨੀਤਾ, ਗੁਰਚਰਨ ਸਾਗੂ, ਪ੍ਰੋ. ਭਗਵਾਨ ਜੋਸ਼, ਡਾ. ਮਹਿੰਦਰ ਸਿੰਘ, ਗੁਰਭੇਜ ਸਿੰਘ ਗੁਰਾਇਆ, ਸੁਰਿੰਦਰ ਸਿੰਘ ਉਬਰਾਏ ਅਤੇ ਹੋਰ ਸ਼ਖ਼ਸੀਅਤਾਂ ਸ਼ਾਮਿਲ ਸਨ।
ਪਿਛਲੀ ਖ਼ਬਰ ਰਾਸ਼ਟਰੀ ਪੱਤਰਕਾਰਤਾ ਦਿਵਸ ਮੌਕੇ ਪੱਤਰਕਾਰਾਂ ਦੀਆਂ ਸਮੱਸਿਆਵਾਂ ’ਤੇ ਹੋਈ ਚਰਚਾ ਅਗਲੀ ਖ਼ਬਰ ਨਾਰਾਇਣਗੜ੍ਹ ਦੇ ਵਾਰਡ ਨੰ. 3 ਵਿਚ ਮਾਤਾ ਸੁਲੱਖਣੀ ਦਾ ਜਨਮ ਦਿਵਸ ਅਤੇ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।