16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਮਾਧਾਨ ਕੈਂਪ ’ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ : ਪਿਊਸ਼ ਗੁਪਤਾ

ਯਮੁਨਾਨਗਰ, 16 ਨਵੰਬਰ (ਗੁਰਦਿਆਲ ਸਿੰਘ ਨਿਮਰ)- ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਕਿਹਾ ਕਿ ਸਮਾਧਾਨ ਕੈਂਪ ਵਿਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ਾਂ ਜਾਂ ਹੋਰ ਜਾਂਚ ‘ਤੇ ਆਧਾਰਿਤ ਹੋਵੇ ਤਾਂ ਵੀ ਇਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ।

ਅਜੀਤ ਡੈਸਕ 17-11-2026
ਯਮੁਨਾਨਗਰ, 16 ਨਵੰਬਰ (ਗੁਰਦਿਆਲ ਸਿੰਘ ਨਿਮਰ)- ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਕਿਹਾ ਕਿ ਸਮਾਧਾਨ ਕੈਂਪ ਵਿਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ਾਂ ਜਾਂ ਹੋਰ ਜਾਂਚ ‘ਤੇ ਆਧਾਰਿਤ ਹੋਵੇ ਤਾਂ ਵੀ ਇਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਸਿਟੀ ਮੈਜਿਸਟ੍ਰੇਟ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜਨਤਕ ਸਮੱਸਿਆਵਾਂ ਦੇ ਜਲਦ ਹੱਲ ਲਈ ਲਗਾਏ ਜਾ ਰਹੇ ਸਮਾਧਾਨ ਕੈਂਪਾਂ ‘ਚ ਬਦਲਾਅ ਕੀਤੇ ਗਏ ਹਨ। ਇਹ ਕੈਂਪ ਹੁਣ ਹਫ਼ਤੇ ‘ਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਲਗਾਏ ਜਾ ਰਹੇ ਹਨ। ਪਹਿਲਾਂ ਵਾਂਗ, ਕੈਂਪ ਜ਼ਿਲ੍ਹਾ ਅਤੇ ਸਬ-ਡਵੀਜ਼ਨ ਦੋਵਾਂ ਪੱਧਰਾਂ ‘ਤੇ ਹੀ ਲਗਾਏ ਜਾ ਰਹੇ ਹਨ। ਅੱਜ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ‘ਚ ਸਿਟੀ ਮੈਜਿਸਟ੍ਰੇਟ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਸਮਾਧਾਨ ਕੈਂਪ ਦੇ ਵਿਸ਼ੇਸ਼ ਮੈਂਬਰ ਖੈਰਤੀ ਲਾਲ ਬੱਤਰਾ, ਜਗਦੀਸ਼ ਬੱਬਰ, ਨੀਰਜ ਗੁਪਤਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਉਮੇਸ਼ ਬਤਰਾ ਨੂੰ ਭਾਜਪਾ ਜ਼ਿਲ੍ਹਾ ਪ੍ਰੈੱਸ ਸਕੱਤਰ ਬਣਨ ’ਤੇ ਮਿਲਿਆ ਸੀਨੀਅਰ ਆਗੂਆਂ ਦਾ ਆਸ਼ੀਰਵਾਦ ਅਗਲੀ ਖ਼ਬਰ ਛੱਠ ਪੂਜਾ ਕੁਦਰਤ , ਸੱਭਿਆਚਾਰ ਅਤੇ ਆਸਥਾ ਦਾ ਇਕ ਸ਼ਾਨਦਾਰ ਸੰਗਮ ਹੈ - ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।