ਜਲੰਧਰ, 20 ਨਵੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਸ਼ਹਿਰ ਦੇ ਮੁੱਖ ਨਗਰ ਕੀਰਤਨ ’ਚ ਸ਼ਾਮਲ ਸੰਗਤ ਦਾ 350 ਸਾਲਾ ਸ਼ਤਾਬਦੀ ਕਮੇਟੀ ਵਲੋਂ ਮਿਲਾਪ ਚੌਕ ਵਿਖੇ ਸਟੇਜ ਲਗਾ ਕੇ ਭਰਵਾਂ ਸਵਾਗਤ ਕੀਤਾ ਜਾਵੇਗਾ। ਵਰਨਣਯੋਗ ਹੈ ਕਿ 21 ਨਵੰਬਰ, ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਅਰੰਭ ਹੋ ਕੇ ਨਗਰ ਕੀਰਤਨ ਆਪਣੇ ਪੁਰਾਤਨ ਮਾਰਗ ’ਤੇ ਸਜਾਇਆ ਜਾਵੇਗਾ, ਜੋ ਸ਼ਹਿਰ ਦਾ ਚੱਕਰ ਲਗਾਉਣ ਤੋਂ ਬਾਅਦ ਰਾਤ ਸਮੇਂ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗਾ।