25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿਸ਼ਵ ਸ਼ਾਂਤੀ ਤੇ ਮਾਨਵਤਾ ਲਈ ਕੀਤੀ ਅਰਦਾਸ

ਨਵੀਂ ਦਿੱਲੀ, 24 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਸਦਰ ਬਾਜ਼ਾਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 25-11-2026
ਨਵੀਂ ਦਿੱਲੀ, 24 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਸਦਰ ਬਾਜ਼ਾਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਰਸ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਕੁਤਬ ਰੋਡ ’ਤੇ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦਿੱਲੀ ਵਪਾਰ ਮਹਾਂਸੰਘ ਦੇ ਪ੍ਰਧਾਨ ਦੇਵਰਾਜ ਬਵੇਜਾ, ਫੇਸਟਾ ਦੇ ਪ੍ਰਧਾਨ ਰਾਜੇਸ਼ ਯਾਦਵ, ਜੋਗਿੰਦਰ ਸਿੰਘ, ਰਾਜਿੰਦਰ ਸ਼ਰਮਾ, ਨਰਿੰਦਰ ਗੁਪਤਾ, ਡਾ. ਚੰਦਰ ਪ੍ਰਕਾਸ਼ ਧਵਨ, ਸ਼ੇਖਰ ਕਟਾਰੀਆ, ਵਿਰੇਂਦਰ ਆਰੀਆ, ਕੁਲਦੀਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੇ ਵਿਸ਼ਵ ਸ਼ਾਂਤੀ, ਮਾਨਵਤਾ ਦੀ ਭਲਾਈ ਅਤੇ ਪੂਰੀ ਦੁਨੀਆ ਵਿਚ ਆਪਸੀ ਭਾਈਚਾਰਾ ਕਾਇਮ ਰੱਖਣ ਲਈ ਅਰਦਾਸ ਕੀਤੀ। ਇਸ ਮੌਕੇ ਸ. ਪੰਮਾ ਨੇ ਕਿਹਾ ਕਿ ਪੂਰੀ ਦੁਨੀਆ ਵਿਚ ਜਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ ਅਤੇ ਯੁੱਧ ਤੇ ਤਣਾਅ ਦਾ ਮਾਹੌਲ ਹੈ ਅਤੇ ਮਹਿੰਗਾਈ, ਬੇਰੁਜ਼ਗਾਰੀ, ਆਰਥਿਕ ਪ੍ਰੇਸ਼ਾਨੀਆਂ ਤੇ ਸਮਾਜਿਕ, ਅਸਮਾਨਤਾ ਲੋਕਾਂ ਦਾ ਜੀਵਨ ਪ੍ਰਭਾਵਿਤ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਪੂਰੀ ਦੁਨੀਆ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ। ਅਖ਼ੀਰ ਵਿਚ ਸ. ਪੰਮਾ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮਨਾਉਣ ਦੇ ਨਾਲ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ ਅਤੇ ਸਮਾਜ ਵਿਚ ਪ੍ਰੇਮ, ਸੇਵਾ, ਸਮਾਨਤਾ ਅਤੇ ਵਿਸ਼ਵ ਸ਼ਾਂਤੀ ਦਾ ਸੰਦੇਸ਼ ਫੈਲਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਪੂਰੀ ਦੁਨੀਆ ਲਈ ਮਾਰਗਦਰਸ਼ਕ ਹਨ - ਪੰਮਾ ਅੰਤਰਰਾਸ਼ਟਰੀ ਵਪਾਰ ਮੇਲੇ ’ ਚ 27 ਨ... ਅਗਲੀ ਖ਼ਬਰ ਪੁਲਿਸ ਨੇ ਪਾਨੀਪਤ ਤੋਂ ਦੋ ਚੋਰਾਂ ਨੂੰ ਕੀਤਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।