ਸੀ.ਡੀ.ਐਲ.ਯੂ. ਵਿੱਚ ਲੰਗਰ ਲਗਾ ਕੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਰਿਸਰਚ ਚੇਅਰ, ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਸੀਡੀਐਲਯੂ ਸਿਰਸਾ ਦੇ ਸਾਂਝੇ ਉਪਰਾਲੇ ਨਾਲ ਯੂਨੀਵਰਸਿਟੀ ਦੇ ਹਰਬਲ ਪਾਰਕ ਨੇੜੇ ਚਾਹ-ਪਕੌੜਿਆਂ ਲੰਗਰ ਲਗਾਇਆ ਗਿਆ। ਯੂਨੀਵਰਸਿਟੀ ਦੇ ਕੁਲਗੁਰੂ ਪ੍ਰੋ.
ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਰਿਸਰਚ ਚੇਅਰ, ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਸੀਡੀਐਲਯੂ ਸਿਰਸਾ ਦੇ ਸਾਂਝੇ ਉਪਰਾਲੇ ਨਾਲ ਯੂਨੀਵਰਸਿਟੀ ਦੇ ਹਰਬਲ ਪਾਰਕ ਨੇੜੇ ਚਾਹ-ਪਕੌੜਿਆਂ ਲੰਗਰ ਲਗਾਇਆ ਗਿਆ।ਯੂਨੀਵਰਸਿਟੀ ਦੇ ਕੁਲਗੁਰੂ ਪ੍ਰੋ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਰਬਤ ਦੇ ਭਲੇ ਦੀ ਅਰਦਾਸ ਨਾਲ ਹੋਈ। ਇਸ ਤੋਂ ਬਾਅਦ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਸ਼ੀਲ ਕੁਮਾਰ, ਪ੍ਰੀਖਿਆ ਕੰਟਰੋਲਰ ਪ੍ਰੋ. ਰਾਜਕੁਮਾਰ, ਰਿਸਰਚ ਚੇਅਰ ਦੀ ਡਾਇਰੈਕਟਰ ਪ੍ਰੋ. ਰਣਜੀਤ ਕੌਰ, ਡਿਪਟੀ ਡਾਇਰੈਕਟਰ ਗੁਰਸਾਹਿਬ ਸਿੰਘ ਸਹਿਤ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਲੰਗਰ ਸੇਵਾ ਦੀ ਸ਼ੁਰੂਆਤ ਕੀਤੀ ਅਤੇ ਸ਼ਰਧਾ ਨਾਲ ਸੇਵਾ ਵਿੱਚ ਹਿੱਸਾ ਲਿਆ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਸ਼ੀਲ ਕੁਮਾਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਮਾਨਵਤਾ, ਸਮਾਨਤਾ, ਨਿਸਵਾਰਥ ਸੇਵਾ ਅਤੇ ਧਾਰਮਿਕ ਸਦਭਾਵ ਦਾ ਮਹਾਨ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਵੱਲੋਂ ਦਿੱਤਾ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦਾ ਸਿਧਾਂਤ ਅੱਜ ਵੀ ਸਮਾਜ ਨੂੰ ਇਮਾਨਦਾਰੀ, ਮਿਹਨਤ, ਪਰਉਪਕਾਰ ਅਤੇ ਮਿਲ-ਵੰਡ ਕੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਰਿਸਰਚ ਚੇਅਰ ਦੀ ਨਿਰਦੇਸ਼ਕ ਪ੍ਰੋ. ਰਣਜੀਤ ਕੌਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਲੰਗਰ ਲਗਾਉਣਾ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਪ੍ਰਤੀ ਸ਼ਰਧਾ ਪ੍ਰਗਟ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਭਾਰਤੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਸਾਰਥਕ ਯਤਨ ਹੈ।ਪ੍ਰੋਗਰਾਮ ਵਿੱਚ ਕੁਲਗੁਰੂ ਦੇ ਨਿੱਜੀ ਸਕੱਤਰ ਧਰਮਵੀਰ, ਨਿੱਜੀ ਸਹਾਇਕ ਹੇਮੰਤ ਸਹਿਤ ਵੱਖ-ਵੱਖ ਵਿਭਾਗਾਂ ਦੇ ਅਧਿਆਪਕ, ਗੈਰ-ਅਧਿਆਪਕ ਕਰਮਚਾਰੀ ਅਤੇ ਵਿਦਿਆਰਥੀ ਮੌਜੂਦ ਰਹੇ। ਇਸ ਮੌਕੇ ’ਤੇ ਡਾ. ਹਰਦੇਵ ਸਿੰਘ, ਡਾ. ਅਮਰੀਕ ਸਿੰਘ, ਮਨਪ੍ਰੀਤ ਸਿੰਘ, ਰਾਜਵਿੰਦਰ ਕੌਰ, ਪ੍ਰੋ. ਮਨੋਜ ਸਿਵਾਚ, ਪ੍ਰੋ ਵਿਸ਼ਨੂ ਭਗਵਾਨ, ਡਾ. ਸੁਰੇਸ਼, ਡਾ. ਹਰਕ੍ਰਿਸ਼ਨ, ਡਾ. ਨੀਲਮ, ਡਾ. ਬੇਅੰਤ ਕੌਰ, ਡਾ. ਚੰਨਪ੍ਰੀਤ ਕੌਰ, ਡਾ. ਗੁਰਪ੍ਰੀਤ ਕੌਰ, ਡਾ. ਹਰਦਰਸ਼ਨ ਕੌਰ, ਡਾ. ਰੁਪਿੰਦਰ ਕੌਰ, ਡਾ. ਸਰਸਵਤੀ, ਡਾ. ਅਲੋਕ, ਡਾ. ਚਰਨਜੀਤ ਕੌਰ, ਪ੍ਰੋ. ਰਵਿੰਦਰ ਮੌਜੂਦ ਸਨ।