26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੁਲਿਸ ਨੇ ਝਪਟਮਾਰ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 25 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਪੂਰਬੀ ਜ਼ਿਲ੍ਹੇ ਦੀ ਪੁਲਿਸ ਨੇ ਆਪਣੀ ਵਿਸ਼ੇਸ਼ ਮੁਹਿੰਮ ‘ਸਟਰੀਟ ਸੀਲਡ’ ਅਧੀਨ ਸੋਨੇ ਦੀ ਚੇਨ ਦੀ ਝਪਟਮਾਰੀ ਦਾ ਇਕ ਮਾਮਲਾ ਸੁਲਝਾਇਆ ਹੈ ਅਤੇ ਇਕ 46 ਸਾਲ ਦੀ ਉਮਰ ਦੇ ਆਦਤਨ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪਹਿਲਾਂ ਵੀ 25 ਤੋਂ ਵੱਧ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਰਿਹਾ ਹੈ।

ਅਜੀਤ ਡੈਸਕ 26-11-2026
ਨਵੀਂ ਦਿੱਲੀ, 25 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਪੂਰਬੀ ਜ਼ਿਲ੍ਹੇ ਦੀ ਪੁਲਿਸ ਨੇ ਆਪਣੀ ਵਿਸ਼ੇਸ਼ ਮੁਹਿੰਮ ‘ਸਟਰੀਟ ਸੀਲਡ’ ਅਧੀਨ ਸੋਨੇ ਦੀ ਚੇਨ ਦੀ ਝਪਟਮਾਰੀ ਦਾ ਇਕ ਮਾਮਲਾ ਸੁਲਝਾਇਆ ਹੈ ਅਤੇ ਇਕ 46 ਸਾਲ ਦੀ ਉਮਰ ਦੇ ਆਦਤਨ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪਹਿਲਾਂ ਵੀ 25 ਤੋਂ ਵੱਧ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਰਿਹਾ ਹੈ। ਇਸ ਮਾਮਲੇ ਦੇ ਪ੍ਰਤੀ ਇਕ ਵਿਅਕਤੀ ਵਿਜੈ ਕੁਮਾਰ ਸੇਠ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ ਜਦੋਂ ਸੈਰ ਕਰਨ ਜਾ ਰਿਹਾ ਸੀ ਤਾਂ ਇਕ ਵਿਅਕਤੀ ਨੇ ਉਸ ਦੇ ਸੋਨੇ ਦੀ ਚੇਨ ਝਪਟ ਲਈ ਅਤੇ ਫਰਾਰ ਹੋ ਗਿਆ। ਪੁਲਿਸ ਨੇ ਇਸ ਮਾਮਲੇ ਦੇ ਪ੍ਰਤੀ ਸੀ. ਸੀ. ਟੀ. ਵੀ. ਦੀ ਫੁਟੇਜ ਵੇਖੀ ਅਤੇ ਨਾਲ ਹੀ ਤਕਨੀਕੀ ਜਾਣਕਾਰੀ ਵੀ ਲਈ। ਪੁਲਿਸ ਨੇ ਅਹਿਮ ਸੁਰਾਗ ਲੈ ਕੇ ਝਪਟਮਾਰ ਨੂੰ ਕਾਬੂ ਕਰ ਲਿਆ। ਪੁਲਿਸ ਇਸ ਤੋਂ ਪੁੱਛ ਪੜਤਾਲ ਕਰਨ ਦੇ ਵਿਚ ਜੁਟੀ ਹੋਈ ਹੈ ਅਤੇ ਨਾਲ ਹੀ ਸੋਨੇ ਦੀ ਚੇਨ ਬਾਰੇ ਵੀ ਪਤਾ ਲਗਾ ਰਹੀ ਹੈ।
ਪਿਛਲੀ ਖ਼ਬਰ ਪੁਲਿਸ ਨੇ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕੀਤਾ ਅਗਲੀ ਖ਼ਬਰ ਪਿੰਡ ਸਾਲਮਖੇੜਾ ਦੇ ਰਾਸ਼ਨ ਡਿਪੂ ਦਾ ਰਾਸ਼ਨ ਔਢਾਂ ’ਚ ਵੰਡੇ ਜਾਣ ’ਤੇ ਪਿੰਡ ਵਾਸੀਆਂ ’ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।