ਨੌਜਵਾਨਾਂ ਵਿਚ ਆਪਸੀ ਬਹਿਸਬਾਜ਼ੀ ਮਗਰੋਂ ਚੱਲੀ ਗੋਲੀ
ਨਵੀਂ ਦਿੱਲੀ, 26 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਲਾਹੌਰੀ ਗੇਟ ਦੇ ਫਤਹਿਪੁਰੀ ਚੌਕ ਦੇ ਨਜ਼ਦੀਕ ਕੁਝ ਲੜਕਿਆਂ ਵਿਚ ਝਗੜਾ ਹੋ ਗਿਆ ਅਤੇ ਫਾਇਰਿੰਗ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਤੁਰੰਤ ਲੋਕਨਾਇਕ ਜੈ ਪ੍ਰਕਾਸ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਿ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਅਜੀਤ ਡੈਸਕ
27-11-2026