28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਨਾਨਕ ਗਰਲਜ਼ ਕਾਲਜ ਦੀ ਤਲਵਾਰਬਾਜ਼ੀ ਟੀਮ ਵਲੋਂ ਸ਼ਾਨਦਾਨ ਪ੍ਰਦਰਸ਼ਨ

ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ ਨਿਮਰ) - ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ ਦੀ ਤਲਵਾਰਬਾਜ਼ੀ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੁਆਰਾ ਕਰਵਾਏ ਅੰਤਰ-ਕਾਲਜ ਤਲਵਾਰਬਾਜ਼ੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਕਈ ਤਗਮੇ ਜਿੱਤੇ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੀ ਚੇਅਰਪਰਸਨ ਡਾ.

ਅਜੀਤ ਡੈਸਕ 28-11-2026
ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ ਨਿਮਰ) - ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ ਦੀ ਤਲਵਾਰਬਾਜ਼ੀ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੁਆਰਾ ਕਰਵਾਏ ਅੰਤਰ-ਕਾਲਜ ਤਲਵਾਰਬਾਜ਼ੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਕਈ ਤਗਮੇ ਜਿੱਤੇ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੀ ਚੇਅਰਪਰਸਨ ਡਾ. ਮੀਨਾਕਸ਼ੀ ਗੁਪਤਾ ਨੇ ਦੱਸਿਆ ਕਿ ਕਾਲਜ ਦੀ ਈ. ਪੀ. ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅਲੀਸ਼ਾ, ਖੁਸ਼ਬੂ ਅਤੇ ਸਨੇਹਾ ਦੀ ਫੋਇਲ ਟੀਮ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਮੌਕੇ ਸ਼ਵੇਤਾ, ਸ਼ਗੁਨ, ਸ਼ਿਵਾਨੀ ਅਤੇ ਅਦਿਤੀ ਦੀ ਸਾਬਰ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਦੌਰਾਨ ਵਿਅਕਤੀਗਤ ਮੁਕਾਬਲੇ ਵਿਚ ਅਲੀਸ਼ਾ ਦੂਜੇ ਅਤੇ ਖੁਸ਼ਬੂ ਤੀਜੇ ਸਥਾਨ ‘ਤੇ ਰਹੀ। ਇਨ੍ਹਾਂ ਐਥਲੀਟਾਂ ਨੂੰ ਅੰਤਰ-ਯੂਨੀਵਰਸਿਟੀ ਮੁਕਾਬਲੇ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਹੈ। ਇਸ ਮੌਕੇ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ। ਕਾਲਜ ਪ੍ਰਿੰ. ਡਾ. ਸੁਖਵਿੰਦਰ ਕੌਰ ਨੇ ਵੀ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਭਵਿੱਖ ਵਿਚ ਹੋਰ ਵੀ ਵਧੀਆ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਨਤਾ ਦਰਬਾਰ 30 ਨਵੰਬਰ ਨੂੰ ਅਗਲੀ ਖ਼ਬਰ 2027 ਵਿੱਚ ਪੰਜਾਬ ਵਿੱਚ ਭਾਜਪਾ-ਅਕਾਲੀ ਗੱਠਜੋੜ ਦੀ ਸਰਕਾਰ ਬਣੇਗੀ, ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ: ਐਡਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।