27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗਰੀਨਵਿਊ ਸਕੂਲ ’ਚ ਸੀ. ਪੀ. ਆਰ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਵਿਖੇ ਲੁਧਿਆਣਾ ਇੰਸਟੀਚਿਊਟ ਆਫ਼ ਨਰਸਿੰਗ ਵਲੋਂ ਵਿਸ਼ੇਸ਼ ਤੌਰ ’ਤੇ ਮਿਸ਼ਨ ਸਵਾਸਥ ਕਵਚ ਅਧੀਨ ਸੀ. ਪੀ.

ਕੈਂਪ ਦੌਰਾਨ ਜਾਣਕਾਰੀ ਦਿੰਦੇ ਹੋਏ ਮਾਹਿਰ। ਤਸਵੀਰ : ਗਿੱਲ। 28-11-2026
ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਵਿਖੇ ਲੁਧਿਆਣਾ ਇੰਸਟੀਚਿਊਟ ਆਫ਼ ਨਰਸਿੰਗ ਵਲੋਂ ਵਿਸ਼ੇਸ਼ ਤੌਰ ’ਤੇ ਮਿਸ਼ਨ ਸਵਾਸਥ ਕਵਚ ਅਧੀਨ ਸੀ. ਪੀ. ਆਰ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਇੰਸਟੀਚਿਊਟ ਦੇ ਕਰਮਚਾਰੀ ਸਿਮਰਨਜੀਤ ਕੌਰ, ਰਵਨੀਤ ਕੌਰ ਅਤੇ ਸਤਿੰਦਰ ਸਿੰਘ ਦੀ ਅਗਵਾਈ ਹੇਠ ਸੀਨੀਅਰ ਵਿਦਿਆਰਥੀਆਂ ਵਲੋਂ ਪੈ੍ਰਕਟੀਕਲ ਕਰ ਕੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਕਿਸ ਤਰ੍ਹਾਂ ਨਾਲ ਸੀ. ਪੀ. ਆਰ. ਦੀ ਪ੍ਰਕਿਰਿਆ ਕੀਤੀ ਜਾਂਦੀ ਹੈ। ਟਰੇਨਿੰਗ ਉਪਰੰਤ ਟੀਮ ਵਲੋਂ ਵਿਦਿਆਰਥੀਆਂ ਤੋਂ ਵੀ ਅਭਿਆਸ ਕਰਵਾ ਕੇ ਵੀ ਦੇਖਿਆ ਗਿਆ। ਕੈਂਪ ਦੀ ਸਮਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਮਝੈਲ ਸਿੰਘ ਵਲੋਂ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਰਛਪਾਲ ਸਿੰਘ ਮਾਂਗਟ, ਪ੍ਰਬੰਧਕ ਰਣਵੀਰ ਸਿੰਘ ਮਾਂਗਟ, ਮਨਦੀਪ ਸਿੰਘ ਮਾਂਗਟ ਅਤੇ ਸਟਾਫ਼ ਮੈਂਬਰ ਹਾਜ਼ਰ ਰਹੇ।
ਪਿਛਲੀ ਖ਼ਬਰ ਸੋਸ਼ਲ ਮੀਡੀਆ ਸਰੀਰਕ ਅਤੇ ਮਾਨਸਿਕ ਵਿਕਾਸ ’ਤੇ ਮਾੜਾ ਪ੍ਰਭਾਵ ਪਾਉਂਦਾ ਹੈ: ਡਾ. ਵਿਨੈ ਗੁਪਤਾ ਅਗਲੀ ਖ਼ਬਰ ਬੱਸ ਦੇਰੀ ਤੋਂ ਪਰੇਸ਼ਾਨ ਯਾਤਰੀ, ਹਰ ਰੋਜ਼ ਅੱਧਾ ਘੰਟਾ ਦੇਰੀ ਨਾਲ ਪਹੁੰਚਦੇ ਹਨ ਦਫ਼ਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।