29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਦਿੱਲੀ ਘੱਟ ਗਿਣਤੀ ਕਮਿਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਬਾਰੇ ਸੈਮੀਨਾਰ ਕਰਵਾਇਆ

ਨਵੀਂ ਦਿੱਲੀ, 28 ਨਵੰਬਰ(ਜਗਤਾਰ ਸਿੰਘ)- ਦਿੱਲੀ ਘੱਟ ਗਿਣਤੀ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦ ਉਪਦੇਸ਼ਾਂ ਤੇ ਸਿੱਖਿਆਵਾਂ ਬਾਰੇ ਸੈਮੀਨਾਰ ਕਰਵਾਇਆ ਗਿਆ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ, ਪਿਆਰ, ਮਨੁੱਖਤਾ, ਬਰਾਬਰਤਾ, ਆਪਸੀ ਭਾਈਚਾਰੇ, ਸੇਵਾ ਅਤੇ ਸਦਭਾਵਨਾ ਦੇ ਸੁਨੇਹੇ ’ਤੇ ਵਿਸਥਾਰ ਨਾਲ ਚਰਚਾ ਹੋਈ।

ਅਜੀਤ ਡੈਸਕ 29-11-2026
ਨਵੀਂ ਦਿੱਲੀ, 28 ਨਵੰਬਰ(ਜਗਤਾਰ ਸਿੰਘ)- ਦਿੱਲੀ ਘੱਟ ਗਿਣਤੀ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦ ਉਪਦੇਸ਼ਾਂ ਤੇ ਸਿੱਖਿਆਵਾਂ ਬਾਰੇ ਸੈਮੀਨਾਰ ਕਰਵਾਇਆ ਗਿਆ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ, ਪਿਆਰ, ਮਨੁੱਖਤਾ, ਬਰਾਬਰਤਾ, ਆਪਸੀ ਭਾਈਚਾਰੇ, ਸੇਵਾ ਅਤੇ ਸਦਭਾਵਨਾ ਦੇ ਸੁਨੇਹੇ ’ਤੇ ਵਿਸਥਾਰ ਨਾਲ ਚਰਚਾ ਹੋਈ। ਇਸ ਮੌਕੇ ਬਬੇਕ ਸਿੰਘ ਮਾਟਾ (ਪ੍ਰਧਾਨ ਨਾਨਕ ਸ਼ਾਹੀ ਸੰਸਾਰ ਫਾਊਂਡੇਸ਼ਨ), ਪ੍ਰੋ. ਹਰਬੰਸ ਸਿੰਘ (ਵਾਈਸ ਪ੍ਰਿੰਸੀਪਲ, ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਦਿੱਲੀ ਯੂਨੀਵਰਸਿਟੀ) ਅਤੇ ਪ੍ਰੋ. ਮਨਜੀਤ ਸਿੰਘ ( ਸਾਬਕਾ ਵਿਭਾਗ ਮੁਖੀ, ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ) ਨੇ ਆਪਣੇ ਸੰਬੋਧਨ ਦੌਰਾਨ ਸਾਂਝੇ ਤੌਰ ’ਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਜੋੜਨ, ਵਿਤਕਰਾ ਮਿਟਾਉਣ ਅਤੇ ਮਨੁੱਖਤਾ ਦੀ ਭਲਾਈ ਵੱਲ ਪ੍ਰੇਰਿਤ ਕਰਦੀਆਂ ਹਨ।ਇਸ ਮੌਕੇ ’ਤੇ ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਰਮਲ ਜੈਨ, ਕਮਿਸ਼ਨ ਦੇ ਮੈਂਬਰ ਕੁਲਦੀਪ ਸਿੰਘ ਅਤੇ ਮੈਂਬਰ ਮੁਹੰਮਦ ਹਾਰੂਨ ਸਮੇਤ ਕਈ ਪਤਵੰਤੇ ਸੱਜਣ ਹਾਜ਼ਰ ਸਨ। ਬੁਲਾਰਿਆਂ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਅਤੇ ਲੋੜ ਹੈ ਕਿ ਅਸੀਂ ਉਨ੍ਹਾਂ ਦੇ ਵਿਚਾਰਾਂ ਨੂੰ ਸਿਰਫ਼ ਯਾਦ ਕਰਨ ਤੱਕ ਸੀਮਤ ਨਾ ਰੱਖੀਏ, ਸਗੋਂ ਉਹਨਾਂ ਨੂੰ ਆਪਣੇ ਵਿਹਾਰ ਅਤੇ ਜੀਵਨ ਵਿਚ ਅਪਣਾਈਏ।
ਪਿਛਲੀ ਖ਼ਬਰ ਕੈਡਿਟ ਸਖ਼ਤ ਮਿਹਨਤ ਕਰਕੇ ਆਪਣੇ ਜੀਵਨ ਵਿਚ ਉਪਲਬਧੀਆਂ ਹਾਸਿਲ ਕਰਨ-ਲੈਫਟੀਨੈਂਟ ਕਰਨਲ ਇਕਰੂਪ ਸਿੰਘ ਘੁੰਮਣ ਰਾਜਪਾਲ ਸਿੰਘ ਸ... ਅਗਲੀ ਖ਼ਬਰ ਪੰਥ ਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਤਿਹਾਸਕ ਫ਼ੈਸਲਾ ਹੈ ਅਕਾਲੀ-ਭਾਜਪਾ ਗੱਠਜੋੜ-ਭੂੰਦੜ,ਸਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।