08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕੇ. ਐਮ. ਵੀ. ਵਿਖੇ ਮਨਾਇਆ ਗਣਤੰਤਰ ਦਿਵਸ <br/>

ਕੇ. ਐਮ. ਵੀ. ਕਾਲਜ ਵਿਖੇ ਮਨਾਏ ਗਏ ਗਣਤੰਤਰ ਦਿਵਸ ਸਮਾਗਮ ਦੌਰਾਨ ਵਿਦਿਆਰਥਣਾਂ ਨਾਲ ਪਿ੍ੰਸੀਪਲ ਡਾ. ਆਤਿਮਾ ਸ਼ਰਮਾ ਦਿਵੇਦੀ | ਅਜੀਤ ਤਸਵੀਰ <br/> 25-01-2026
ਜਲੰਧਰ, 24 ਜਨਵਰੀ (ਜਸਪਾਲ ਸਿੰਘ)- ਕੰਨਿਆਂ ਮਹਾਂ ਵਿਦਿਆਲਾ ਦੁਆਰਾ ਪੂਰੇ ਜੋਸ਼ ਅਤੇ ਉਤਸ਼ਾਹ ਦੇ ਨਾਲ ਗਣਤੰਤਰ ਦਿਵਸ ਮਨਾਇਆ ਗਿਆ | ਸਟੂਡੈਂਟ ਵੈਲਫੇਅਰ ਵਿਭਾਗ, ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਇੰਗਲਿਸ਼, ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਫੈਸ਼ਨ ਡਿਜ਼ਾਈਨ ਤੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਕੌਸਮਟੋਲੌਜੀ ਵੱਲੋਂ ਸਾਂਝੇ ਤੌਰ 'ਤੇ ਕਰਵਾਈਆਂ ਗਈਆਂ ਪੋਸਟਰ ਮੇਕਿੰਗ ਤੇ ਫੇਸ ਪੇਂਟਿੰਗ ਵਰਗੀਆਂ ਗਤੀਵਿਧੀਆਂ ਵਿੱਚ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦੇ ਨਾਲ ਹੀ ਸਾਰਿਆਂ ਨੂੰ ਆਪਣੇ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦੀ ਪਾਲਣਾ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਉਨ੍ਹਾਂ ਡਾ. ਮਧੂਮੀਤ ਡੀਨ ਸਟੂਡੈਂਟ ਵੈਲਫੇਅਰ ਤੇ ਮੁਖੀ ਅੰਗਰੇਜ਼ੀ ਵਿਭਾਗ ਦੇ ਨਾਲ-ਨਾਲ ਡਾ. ਹਰਪ੍ਰੀਤ ਕੌਰ ਅਤੇ ਕਾਸਮੈਟੋਲੋਜੀ ਵਿਭਾਗ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਟੇਬਲ ਟੈਨਿਸ ਮੁਕਾਬਲੇ 'ਚ ਜਲੰਧਰ ਦੇ ਵਿਕਾਸ ਮਹਾਜਨ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।