08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਇੰਨੋਸੈਂਟ ਹਾਰਟਸ ਸਕੂਲ ਤੇ ਕਾਲਜ 'ਚ ਬਸੰਤ ਪੰਚਮੀ ਮਨਾਈ ਫ਼ ਮੈਂਬਰ |

ਸਮਾਗਮ ਦੌਰਾਨ ਮਾਂ ਸਰਸਵਤੀ ਦੀ ਪੂਜਾ ਕਰਦੇ ਹੋਏ ਸਟਾ <br/> 25-01-2026
ਜਲੰਧਰ 24 ਜਨਵਰੀ (ਪਵਨ ਖਰਬੰਦਾ)-ਇੰਨੋਸੈਂਟ ਹਾਰਟਸ ਦੇ ਪੰਜੋਂ ਸਕੂਲਾਂ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਨੂਰਪੁਰ ਰੋਡ ਤੇ ਕਪੂਰਥਲਾ ਰੋਡ ਸਹਿਤ ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਤੇ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਟਿਊਸ਼ਨਜ਼, ਲੋਹਾਰਾਂ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਤਿਉਹਾਰ ਨੇ ਬਸੰਤ ਦੇ ਆਗਮਨ ਦੀ ਖੁਸ਼ੀ ਮਨਾਈ ਤੇ ਵਿੱਦਿਆ ਅਤੇ ਗਿਆਨ ਦੀ ਦੇਵੀ ਮਾਂ ਸਰਸਵਤੀ ਦੀ ਉਪਾਸਨਾ ਕੀਤੀ ਗਈ | ਕਿੰਡਰਗਾਰਟਨ ਤੋਂ ਲੈ ਕੇ ਕਾਲਜ ਤੱਕ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਨਿੱਕੇ ਬੱਚਿਆਂ ਨੇ ਯੈੱਲੋ ਪਲੈਟਰ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ | ਰਚਨਾਤਮਿਕ ਪਤੰਗ ਸਜਾਵਟ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ, ਵਾਤਾਵਰਨ ਅਨੂਕੂਲ ਤੇ ਵਿਸ਼ੇ ਆਧਾਰਤ ਡਿਜ਼ਾਈਨਾਂ ਰਾਹੀਂ ਆਪਣੀ ਕਲਪਨਾ ਨੂੰ ਉਜਾਗਰ ਕੀਤਾ, ਨਾਲ ਹੀ 'ਚੀਨੀ ਡੋਰ ਨੂੰ ਨਾ ਕਹੋ' ਬਾਰੇ ਜਾਗਰੂਕਤਾ ਵੀ ਫੈਲਾਈ |

ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 27 ਨੂੰ ਅਗਲੀ ਖ਼ਬਰ ਕੌਮੀ ਬਾਲੜੀ ਦਿਵਸ ਮੌਕੇ ਨਾਰੀ ਨਿਕੇਤਨ 'ਚ ਕਰਵਾਇਆ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।