07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੀ. ਟੀ. ਯੂਨੀਵਰਸਿਟੀ ਵਿਖੇ ਬਸੰਤ ਪੰਚਮੀ ਮੌਕੇ ਪਤੰਗ ਮੇਲਾ ਕਰਵਾਇਆ

ਅਜੀਤ ਡੈਸਕ 25-01-2026
ਜਲੰਧਰ, 24 ਜਨਵਰੀ (ਜਸਪਾਲ ਸਿੰਘ)- ਸੀ.ਟੀ. ਯੂਨੀਵਰਸਿਟੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਕਰਵਾਏ ਗਏ ਸ਼ਾਨਦਾਰ ਪਤੰਗ ਉਡਾਣ ਮੇਲੇ ਰਾਹੀਂ ਬੜੇ ਉਤਸ਼ਾਹ ਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ | ਇਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਤੇ ਯੂਨੀਵਰਸਿਟੀ ਪ੍ਰਬੰਧਨ ਨੇ ਪੂਰੇ ਜੋਸ਼ ਨਾਲ ਭਾਗ ਲਿਆ | ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ. ਚਰਨਜੀਤ ਸਿੰਘ ਚੰਨੀ, ਪ੍ਰੋ-ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਵਾਈਸ ਚਾਂਸਲਰ ਡਾ. ਨਿਤਿਨ ਟੰਡਨ, ਪ੍ਰੋ ਵਾਈਸ ਚਾਂਸਲਰ ਡਾ. ਸਿਮਰਨਜੀਤ ਕੌਰ ਗਿੱਲ, ਰਜਿਸਟਰਾਰ ਸੰਜੇ ਖੰਡੂਰੀ ਤੇ ਵਿਦਿਆਰਥੀ ਭਲਾਈ ਵਿਭਾਗ ਦੇ ਡਾਇਰੈਕਟਰ ਇੰਜੀਨੀਅਰ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਮਿਲ ਕੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ | ਇਸ ਦੌਰਾਨ ਯੂਨੀਵਰਸਿਟੀ ਕੈਂਪਸ ਪੂਰੀ ਤਰ੍ਹਾਂ ਰੰਗਾਂ ਨਾਲ ਸਜਾਇਆ ਗਿਆ ਤੇ ਅਸਮਾਨ ਵਿੱਚ ਵੱਖ-ਵੱਖ ਰੰਗਾਂ, ਆਕਾਰਾਂ ਤੇ ਕਿਸਮਾਂ ਦੀਆਂ ਪਤੰਗਾਂ ਉੱਡਦੀਆਂ ਨਜ਼ਰ ਆਈਆਂ | ਵਿਦਿਆਰਥੀਆਂ ਨੇ ਖੁਸ਼ੀ-ਖੁਸ਼ੀ ਪਤੰਗਾਂ ਉਡਾਈਆਂ, ਲੋਕ ਸੰਗੀਤ ਦਾ ਆਨੰਦ ਮਾਣਿਆ ਤੇ ਰਵਾਇਤੀ ਖਾਣਿਆਂ ਦਾ ਸੁਆਦ ਲਿਆ |
ਪਿਛਲੀ ਖ਼ਬਰ ਸੇਂਟ ਸੋਲਜਰ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ ਹਥਿਆਰਾਂ ਤੇ ਰੱਖਿਆ ਉਪਕਰਨ ਪ੍ਰਦਰਸ਼ਨੀ 'ਚ ਹਿੱਸਾ ਲਿਆ <br/> ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ ਤੇ ਬਸੰਤ ਪੰਚਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।