06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਕਰੋੜਾਂ ਲੋਕਾਂ ਨੂੰ ਫਾਇਦਾ ਹੋਵੇਗਾ- ਗੁਲਾਟੀ

ਅਜੀਤ ਡੈਸਕ 25-01-2026
ਜਲੰਧਰ, 24 ਜਨਵਰੀ (ਸ਼ਿਵ)- ਆਮ ਆਦਮੀ ਪਾਰਟੀ ਦੇ ਕੌਂਸਲਰ ਜਤਿਨ ਗੁਲਾਟੀ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਲੋਕਾਂ ਦੀ ਚੰਗੀ ਸਿਹਤ ਲਈ ਪੰਜਾਬ ਦੇ ਮੁੱਖ ਮੰਤਰੀ ਨੇ 10 ਲੱਖ ਰੁਪਏ ਤੱਕ ਦੀ ਸਿਹਤ ਯੋਜਨਾ ਲਾਗੂ ਕੀਤੀ ਹੈ, ਇਹ ਇੱਕ ਇਤਿਹਾਸਕ ਫੈਸਲਾ ਹੈ | ਇਹ ਯੋਜਨਾ ਬਿਨਾਂ ਕਿਸੇ ਖਰਚੇ ਦੇ ਇਲਾਜ ਕਰਵਾਉਣ ਵਿੱਚ ਮਦਦ ਕਰੇਗੀ | ਕੌਂਸਲਰ ਜਤਿਨ ਗੁਲਾਟੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਯੋਜਨਾ ਦਰਸਾਉਂਦੀ ਹੈ ਕਿ ਸਰਕਾਰ ਲੋਕਾਂ ਦੀ ਕਿੰਨੀ ਸ਼ੁਭਚਿੰਤਕ ਹੈ | ਕੌਂਸਲਰ ਗੁਲਾਟੀ ਨੇ ਕਿਹਾ ਕਿ ਇਹ ਯੋਜਨਾ ਹਰ ਗਰੀਬ ਤੇ ਮੱਧ ਵਰਗ ਲਈ ਵਰਦਾਨ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਅਕਸਰ ਦੇਖਿਆ ਗਿਆ ਹੈ ਕਿ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਆਪਣੀ ਜਾਇਦਾਦ ਵੇਚਣੀ ਪੈਂਦੀ ਹੈ ਜਾਂ ਕਰਜ਼ਾ ਵੀ ਲੈਣਾ ਪੈਂਦਾ ਹੈ ਪਰ ਹੁਣ ਇਸ ਯੋਜਨਾ ਨਾਲ ਕੋਈ ਵੀ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕੇਗਾ |
ਪਿਛਲੀ ਖ਼ਬਰ ਏ.ਐਸ.ਆਈ. ਰਜਿੰਦਰ ਸ਼ਰਮਾ ਨੇ ਪੁਲਿਸ ਚੌਕੀ ਕਿਸ਼ਨਗੜ੍ਹ ਦਾ ਬਤੌਰ ਇੰਚਾਰਜ ਅਹੁਦਾ ਸੰਭਾਲਿਆ ਅਗਲੀ ਖ਼ਬਰ ਐਲ. ਪੀ. ਯੂ. ਦੇ ਤਿੰਨ ਵਿਦਿਆਰਥੀਆਂ ਦੀ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ਲਈ ਹੋਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।