04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੜਕ ਸੁਰੱਖਿਆ ਫੋਰਸ ਤੇ ਸਕੂਲੀ ਬੱਚਿਆਂ ਨੇ ਵਾਹਨਾਂ ਨੂੰ ਰਿਫ਼ਲੈਕਟਰ ਲਗਾਏ <br/>

ਰਿਫ਼ਲੈਕਟਰ ਲਗਾ ਰਹੇ ਬੱਚੇ ਅਤੇ ਉਨ੍ਹਾਂ ਨੂੰ ਜਾਗਰੂਕ ਕਰਦੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ | ਤਸਵੀਰਾਂ:ਗੈਰੀ ਫਿਲੌਰ <br/> 25-01-2026
ਫਿਲੌਰ 24 ਜਨਵਰੀ (ਵਿਪਨ ਗੈਰੀ)- ਸੜਕ ਸੁਰੱਖਿਆ ਫੋਰਸ ਅਤੇ ਸ਼੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਅਧੀਨ ਇੱਕ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ 'ਚ ਏ.ਐਸ.ਆਈ. ਜਸਵਿੰਦਰ ਸਿੰਘ, ਏ.ਐਸ.ਆਈ. ਸਰਬਜੀਤ ਸਿੰਘ ਮੈਡਮ ਨਿਸ਼ਾ ਤੇ ਸਕੂਲ ਪ੍ਰਬੰਧਕ ਚਰਨਜੀਤ ਸਿੰਘ ਨੇ ਬੱਚਿਆਂ ਨੂੰ ਧੁੰਦ ਅਤੇ ਰਾਤ ਸਮੇਂ ਕਿਸ ਤਰ੍ਹਾਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਹੈ ਦੇ ਵਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸੜਕ ਸੁਰੱਖਿਆ ਟੀਮ ਵੱਲੋਂ ਬੱਚਿਆਂ ਨੂੰ ਅੰਡਰ ਏਜ ਵਾਹਨ ਨਾ ਚਲਾਉਣ ਦੀ ਅਪੀਲ ਕੀਤੀ | ਇਸ ਮੌਕੇ ਸੜਕ ਸੁਰੱਖਿਆ ਫੋਰਸ ਤੇ ਸਕੂਲ ਵੱਲੋਂ ਵੱਖ-ਵੱਖ ਵਾਹਨਾਂ ਨੂੰ ਰਿਫ਼ਲੈਕਟਰ ਸਟਿੱਕਰ ਲਗਾਏ ਗਏ | ਸੜਕ ਸੁਰੱਖਿਆ ਟੀਮ ਨੇ ਵਾਹਨ ਚਾਲਕਾਂ ਸਕੂਲ ਡਰਾਈਵਰਾਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦੀ ਚੰਗੀ ਤਰ੍ਹਾਂ ਪਾਲਨ ਕਰਨ | ਇਸ ਮੌਕੇ ਸਕੂਲ ਐਮ.ਡੀ. ਸੁਖਦੀਪ ਸਿੰਘ, ਸਕੂਲ ਸਟਾਫ਼ ਡਰਾਈਵਰ ਤਰਸੇਮ ਲਾਲ, ਅਵਤਾਰ ਸਿੰਘ, ਅਸ਼ੋਕ ਕੁਮਾਰ, ਰਵਿੰਦਰ ਰਾਜਾ, ਵਰਿੰਦਰ ਸਮਰਾ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਨੇ ਵੋਟਰ ਦਿਵਸ ਮਨਾਇਆ <br/> ਅਗਲੀ ਖ਼ਬਰ ਡੀ.ਏ.ਵੀ. ਕਾਲਜ ਨਕੋਦਰ ਵਿਖੇ ਮਨਾਇਆ 'ਰਾਸ਼ਟਰੀ ਵੋਟਰ ਦਿਵਸ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।