04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣਾ 'ਆਪ' ਸਰਕਾਰ ਦਾ ਮੁੱਖ ਟੀਚਾ-ਬਾਂਸਲ

ਅਜੀਤ ਡੈਸਕ 25-01-2026
ਸ਼ਾਹਕੋਟ, 24 ਜਨਵਰੀ (ਦਲਜੀਤ ਸਿੰਘ ਸਚਦੇਵਾ)- ਪੰਜਾਬ ਦੀ 'ਆਪ' ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਾਹਕੋਟ ਦੇ ਵਾਰਡ ਨੰਬਰ 7 ਵਿਖੇ ਵਿਸ਼ਾਲ ਜਾਗਰੂਕਤਾ ਰੈਲੀ ਸੀਨੀਅਰ 'ਆਪ' ਆਗੂ ਤੇ ਮੀਡੀਆ ਕੋਆਰਡੀਨੇਟਰ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਕੱਢੀ ਗਈ | ਨਗਰ ਪੰਚਾਇਤ ਸ਼ਾਹਕੋਟ ਦੇ ਵਿਸ਼ੇਸ਼ ਸਹਿਯੋਗ ਨਾਲ ਕੱਢੀ ਗਈ ਇਸ ਰੈਲੀ ਦੌਰਾਨ ਇਕ ਵਿਸ਼ੇਸ਼ ਪ੍ਰਚਾਰ ਗੱਡੀ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਸੁਚੇਤ ਕੀਤਾ ਗਿਆ | ਰਾਜ ਕੁਮਾਰ ਬਾਂਸਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਦਲਦਲ 'ਚੋਂ ਕੱਢਣਾ 'ਆਪ' ਸਰਕਾਰ ਦਾ ਮੁੱਖ ਟੀਚਾ ਹੈ | ਨਸ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ ਪਰ ਹੁਣ ਜਨਤਾ ਜਾਗਰੂਕ ਹੋ ਚੁੱਕੀ ਹੈ | ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਮੁੜ ਤੋਂ ਰੰਗਲਾ ਤੇ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ | ਇਸ ਮੌਕੇ ਪਰਮਵੀਰ ਸਿੰਘ ਪੰਮਾ ਵਾਈਸ ਮੀਡੀਆ ਇੰਚਾਰਜ, ਬਲਜਿੰਦਰ ਸਿੰਘ ਖਿੰਡਾ, ਦਿਆਲਾ ਗਿੱਲ, ਹਰਸ਼ ਗੋਇਲ ਬਲਾਕ ਯੂਥ ਕੋਆਰਡੀਨੇਟਰ, ਗੌਰੀ ਬਾਂਸਲ, ਕਲਰਕ ਮਨਦੀਪ ਸਿੰਘ ਕੋਟਲੀ, ਸੁਮਿਤ ਰਿਹਾਨ, ਜਗਦੀਸ਼ ਕੁਮਾਰ, ਸੁਨੀਲ ਕੁਮਾਰ, ਬਿਕਰਮਜੀਤ, ਬੰਟੀ ਹੰਸ, ਅਮਨਦੀਪ, ਸਮਸ਼ੇਰ, ਸਨੀ ਕੁਮਾਰ, ਅਕਾਸ਼ਦੀਪ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਏ.ਪੀ.ਐਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੰਤ ਤਰਮਿੰਦਰ ਸਿੰਘ ਵਲੋਂ ਰੁੜਕਾ ਕਲਾਂ ਵਿਖੇ ਨਵੇਂ ਖੁੱਲ੍ਹੇ ਰਿਜ਼ੋਰਟ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।