04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਲਈ ਪੱਕਾ ਮਨ ਬਣਾ ਚੁੱਕੇ ਹਨ- ਪਿੰਦਰ ਪੰਡੋਰੀ <br/>

ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਗੁਜਰਾਤ ਵਿਖੇ ਜਨਸਭਾ 'ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ | ਤਸਵੀਰ- ਸੁਖਦੀਪ ਸਿੰਘ <br/> 25-01-2026
ਸ਼ਾਹਕੋਟ, 24 ਜਨਵਰੀ (ਸੁਖਦੀਪ ਸਿੰਘ)- ਗੁਜਰਾਤ ਵਿਖੇ ਚੋਣਾਂ ਦੇ ਮਾਹੌਲ ਦੌਰਾਨ ਸਰਗਰਮ ਆਗੂ ਦੀ ਭੂਮਿਕਾ ਨਿਭਾਅ ਰਹੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਵਲੋਂ ਵਡੋਦਰਾ (ਗੁਜਰਾਤ) ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇਕ ਵਿਸ਼ਾਲ ਜਨਸਭਾ 'ਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਪਿੰਦਰ ਪੰਡੋਰੀ ਨੇ ਕਿਹਾ ਕਿ ਜਨਸਭਾ ਦੌਰਾਨ ਉਮੜੇ ਜਨ-ਸੈਲਾਬ ਅਤੇ ਲੋਕਾਂ ਦੇ ਜੋਸ਼ ਨੇ ਸਾਬਿਤ ਕਰ ਦਿੱਤਾ ਹੈ ਕਿ ਗੁਜਰਾਤ ਹੁਣ ਨਵੀਂ ਰਾਜਨੀਤੀ ਅਤੇ ਖ਼ੁਸ਼ਹਾਲੀ ਲਈ ਤਿਆਰ ਹੈ ਉੱਥੇ ਭਾਜਪਾ ਸਰਕਾਰ ਵਲੋਂ ਲੰਬੇ ਸਮੇਂ ਤੋਂ ਸ਼ਾਸਨ ਕਰਨ ਦੇ ਬਾਵਜੂਦ ਲੋਕ ਸੁੱਖ-ਸਹੂਲਤਾਂ ਨੂੰ ਤਰਸ ਰਹੇ ਹਨ | ਪ੍ਰਧਾਨ ਮੰਤਰੀ ਮੋਦੀ ਚਾਹੇ ਗੁਜਰਾਤ ਦੇ ਵਿਕਾਸ ਦੇ ਦਾਅਵੇ ਕਰਦੇ ਨਹੀਂ ਥੱਕਦੇ ਪਰ ਅਸਲੀਅਤ ਦਾਅਵਿਆਂ ਤੋਂ ਬਹੁਤ ਦੂਰ ਹੈ | ਉਨ੍ਹਾਂ ਕਿਹਾ ਕਿ ਗੁਜਰਾਤ ਵਿਖੇ ਚੋਣ ਪ੍ਰਚਾਰ ਦੌਰਾਨ ਹਰ ਪਾਸੇ ਮਿਲ ਰਹੇ ਸ਼ਾਨਦਾਰ ਹੁੰਗਾਰੇ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਸ ਵਾਰ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣਗੇ |

ਪਿਛਲੀ ਖ਼ਬਰ ਪੁਲਿਸ ਵਲੋਂ 26 ਜਨਵਰੀ ਦੇ ਸੰਬੰਧ 'ਚ ਫਲੈਗ ਮਾਰਚ <br/> ਅਗਲੀ ਖ਼ਬਰ ਸ਼ਾਹਕੋਟ ਦੀ ਪੀਟਾ ਕਾਲੋਨੀ ਦੀਆਂ ਗਲੀਆਂ ਚਿੱਕੜ ਨਾਲ ਭਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।