04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਅੱਪਰਾ ਵਿਖੇ ਪੰਜਾਬ ਸਰਕਾਰ ਵਲੋਂ ਸਿਹਤ ਬੀਮਾ ਕਾਰਡ ਬਣਾਉਣ ਦੀ ਹੋਈ ਸ਼ੁਰੂਆਤ <br/>

ਅੱਪਰਾ ਵਿਖੇ 10 ਲੱਖ ਦੇ ਸਿਹਤ ਬੀਮਾ ਕਾਰਡ ਬਣਾਉਣ ਦੀ ਸ਼ੁਰੂਆਤ ਕਰਵਾਉਂਦੇ ਹੋਏ ਪਿੰ੍ਰਸੀਪਲ ਪ੍ਰੇਮ ਕੁਮਾਰ ਹਲਕਾ ਇੰਚਾਰਜ | ਤਸਵੀਰ : ਦਲਵਿੰਦਰ ਸਿੰਘ ਅੱਪਰਾ <br/> 25-01-2026
ਅੱਪਰਾ, 24 ਜਨਵਰੀ (ਦਲਵਿੰਦਰ ਸਿੰਘ ਅੱਪਰਾ)- ਅੱਪਰਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਬੀਮਾ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਕਰਨ ਦੇ ਕਾਰਜ ਦੀ ਸ਼ੁਰੂਆਤ ਕੀਤੀ ਗਈ | ਅੱਪਰਾ ਦੇ ਇੱਕ ਰੈਸਟੋਰੈਂਟ 'ਚ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਮੌਕੇ ਹਲਕਾ ਇੰਚਾਰਜ ਪਿੰ੍ਰਸੀਪਲ ਪ੍ਰੇਮ ਕੁਮਾਰ ਵਲੋਂ 10 ਲੱਖ ਦੇ ਸਿਹਤ ਬੀਮਾ ਕਾਰਡ ਬਣਾਉਣ ਦੀ ਆਰੰਭਤਾ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਪ੍ਰੇਮ ਕੁਮਾਰ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਪਰਿਵਾਰ ਦੀ ਸਿਹਤਯਾਬੀ ਲਈ 10 ਲੱਖ ਤੱਕ ਦੇ ਇਲਾਜ ਲਈ ਸਿਹਤ ਬੀਮਾ ਯੋਜਨਾ ਸਬੰਧੀ ਫਿਲੌਰ ਵਿਧਾਨ ਸਭਾ ਹਲਕਾ ਦੇ ਹਰ ਪਿੰਡ 'ਚ ਪਹੁੰਚ ਕੇ ਇਹ ਬੀਮਾ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ | ਇਸ ਮੌਕੇ ਪਿ੍ੰਸੀਪਲ ਪ੍ਰੇਮ ਕੁਮਾਰ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ, ਕੌਂਸਲਰ ਵੈਭਵ ਸ਼ਰਮਾ, ਮਨੋਜ ਕੁਮਾਰ ਲੋਈ, ਬਲਵੀਰ ਸਿੰਘ ਛੋਕਰ ਬਲਾਕ ਪ੍ਰਧਾਨ, ਬਲਕਾਰ ਸਿੰਘ ਸਹੋਤਾ, ਐਡਵੋਕੇਟ ਪੰਕਜ ਸ਼ਰਮਾ, ਦਵਿੰਦਰ ਸਿੰਘ ਭੱਚੂ, ਸ਼ਰਨਜੀਤ, ਤਜਿੰਦਰ ਕੁਮਾਰ ਲਾਲੀ, ਕਮਲ ਕਿਸ਼ੋਰ, ਦੇਸ ਰਾਜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਬਿਰਧ ਆਸ਼ਰਮ ਦਾ ਦੌਰਾ ਕਰਵਾਇਆ <br/> ਅਗਲੀ ਖ਼ਬਰ ਪੁਲਿਸ ਵਲੋਂ 26 ਜਨਵਰੀ ਦੇ ਸੰਬੰਧ 'ਚ ਫਲੈਗ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।