03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਲੋਹੀਆਂ ਦੇ ਜਲੰਧਰ ਪਬਲਿਕ ਸਕੂਲ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/>

ਲੋਹੀਆਂ ਦੇ ਜਲੰਧਰ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਮੌਕੇ ਬੱਚੇ ਪਤੰਗਾਂ ਅਤੇ ਸਕੂਲ ਐੱਮ.ਡੀ. ਕੁਲਵਿੰਦਰ ਕੌਰ ਮਰੋਕ, ਪਿ੍ੰਸੀਪਲ ਤਿਲਕ ਰਾਜ ਅਰੋੜਾ, ਪਿ੍ੰਸੀਪਲ ਸਰਬਜੀਤ ਕੌਰ ਅਤੇ ਹੋਰ ਅਧਿਆਪਕਾਂ ਨਾਲ | ਤਸਵੀਰਾਂ : ਗੁਰਪਾਲ ਸਿੰਘ ਸ਼ਤਾਬਗੜ੍ਹ <br/> 25-01-2026
ਲੋਹੀਆਂ ਖਾਸ, 24 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਜਲੰਧਰ ਪਬਲਿਕ ਸਕੂਲ ਲੋਹੀਆਂ ਖ਼ਾਸ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲ ਤਿਲਕ ਰਾਜ ਅਰੋੜਾ ਅਤੇ ਪਿ੍ੰਸੀਪਲ ਸਰਬਜੀਤ ਕੌਰ ਦੀ ਅਗਵਾਈ ਹੇਠ ਬਸੰਤ ਰੁੱਤ ਦੇ ਆਗਮਨ ਤੇ ਰੁੱਤ ਪਰਿਵਰਤਨ ਬਾਰੇ ਬੱਚਿਆਂ ਨੂੰ ਵਿਸਤਾਰ ਪੂਰਵਕ ਦੱਸਿਆ ਗਿਆ | ਰੰਗ-ਬਿਰੰਗੇ ਪਤੰਗਾਂ ਤੇ ਫੁੱਲਾਂ ਦੀਆਂ ਰੰਗੋਲੀਆਂ ਨੂੰ ਬਣਾਉਣ ਦੇ ਮੁਕਾਬਲੇ ਨਾਲ ਸਕੂਲ ਦੇ ਵਿਹੜੇ ਵਿੱਚ ਖ਼ੂਬਸੂਰਤ ਰੰਗ ਭਰੇ ਗਏ | ਇਨਾਂ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਕੂਲ ਦੇ ਐੱਮ. ਡੀ. ਰਣਜੀਤ ਸਿੰਘ ਮਰੋਕ ਤੇ ਕੁਲਵਿੰਦਰ ਕੌਰ ਮਰੋਕ ਦੁਆਰਾ ਇਨਾਮ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ | ਇਸ ਮੌਕੇ ਮੈਡਮ ਗੁਰਮੀਤ ਕੌਰ ਵਿਰਕ, ਸੋਨਿਕਾ, ਤਜਿੰਦਰਜੀਤ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਪ੍ਰੀਤੀ, ਹਰਮਿੰਦਰ ਕੌਰ, ਗਗਨਦੀਪ ਕੌਰ, ਸੋਨੀਆ, ਗੁਰਪ੍ਰੀਤ ਕੌਰ, ਪੂਜਾ, ਨਵਨੀਤ ਕੌਰ, ਸਿਮਰਤ ਕੌਰ, ਅਰਚਨਾ, ਸਾਜਨ, ਸਤਵਿੰਦਰ ਜੀਤ ਸਮੇਤ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਹਲਕਾ ਵਿਧਾਇਕ ਕਰਤਾਰਪੁਰ ਵਲੋਂ ਸਿਹਤ ਬੀਮਾ ਯੋਜਨਾ ਦਾ ਆਗਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।