03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ <br/>

ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਵੋਟ ਪਾਉਣ ਲਈ ਸਹੁੰ ਚੁਕਾਉਂਦਾ ਸਟਾਫ | ਤਸਵੀਰ:ਬਲਵਿੰਦਰ ਸਿੰਘ ਗੁਰਾਇਆ <br/> 25-01-2026
ਗੁਰਾਇਆ, 24 ਜਨਵਰੀ (ਬਲਵਿੰਦਰ ਸਿੰਘ)- ਕਮਿਊਨਿਟੀ ਹੈੱਲਥ ਸੈਂਟਰ ਬੜਾ ਪਿੰਡ ਵਿਖੇ ਰਾਸ਼ਟਰੀ ਵੋਟਰ ਦਿਵਸ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਨਾਗਰਿਕਾਂ ਵਿਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਵਧਾਉਣਾ, ਲੋਕਤੰਤਰਿਕ ਮੁੱਲਾਂ ਨੂੰ ਮਜ਼ਬੂਤ ਕਰਨਾ ਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਨਾਲ ਜੋੜਨਾ ਹੈ | ਇਸ ਮੌਕੇ ਡਾ. ਡਿੰਪਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵੋਟ ਪਾਉਣਾ ਹਰ ਯੋਗ ਨਾਗਰਿਕ ਦੀ ਸੰਵਿਧਾਨਕ ਤੇ ਨੈਤਿਕ ਜ਼ਿੰਮੇਵਾਰੀ ਹੈ ਤੇ ਸਹੀ ਵੋਟਿੰਗ ਰਾਹੀਂ ਹੀ ਮਜ਼ਬੂਤ ਲੋਕਤੰਤਰ ਦੀ ਨਿਰਮਾਣ ਹੋ ਸਕਦੀ ਹੈ | ਇਸ ਮੌਕੇ ਹਾਜ਼ਰ ਸਟਾਫ਼ ਤੇ ਲੋਕਾਂ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟ ਪਾਉਣ ਦੀ ਸਹੁੰ ਚੁਕਾਈ ਗਈ |

ਪਿਛਲੀ ਖ਼ਬਰ ਫੁਲਵਾੜੀ ਸਕੂਲ ਲੋਹੀਆਂ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।