03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਫੁਲਵਾੜੀ ਸਕੂਲ ਲੋਹੀਆਂ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

ਲੋਹੀਆਂ ਦੇ ਫੁਲਵਾੜੀ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਮੌਕੇ ਸਰਸਵਤੀ ਮਾਤਾ ਦੀ ਪੂਜਾ ਕਰਦੇ ਹੋਏ ਬੱਚੇ | ਤਸਵੀਰ : ਗੁਰਪਾਲ ਸਿੰਘ ਸ਼ਤਾਬਗੜ੍ਹ <br/> 25-01-2026
ਲੋਹੀਆਂ ਖਾਸ, 24 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਫੁਲਵਾੜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਹੀ ਉਤਸਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਨੂੰ ਪੀਲੇ ਫੁੱਲਾਂ ਦੀ ਸਜਾਵਟ ਨਾਲ ਸਜਾਇਆ ਗਿਆ, ਜਿਸ ਨਾਲ ਸਾਰਾ ਮਾਹੌਲ ਉਤਸ਼ਾਹਪੂਰਨ ਬਣ ਗਿਆ | ਛੋਟੇ ਛੋਟੇ ਵਿਦਿਆਰਥੀ ਪੀਲੇ ਰੰਗ ਦੇ ਕੱਪੜੇ ਪਾ ਕੇ ਸਕੂਲ ਆਏ ਅਤੇ ਪੀਲੇ ਰੰਗ ਦੇ ਭੋਜਨ ਤਿਆਰ ਕਰਕੇ ਲੈ ਕੇ ਆਏ | ਸਵੇਰੇ ਪ੍ਰਾਰਥਨਾ ਸਭਾ ਦੌਰਾਨ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾਵਾਂ ਤੇ ਗੀਤ ਪੇਸ਼ ਕਰਕੇ ਮਾਹÏਲ ਨੂੰ ਹੋਰ ਰੰਗਮਈ ਬਣਾ ਦਿੱਤਾ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਜਗੀਰ ਜੋਸਨ ਅਤੇ ਪਿ੍ੰਸੀਪਲ ਲਖਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਮੁਬਾਰਕਬਾਦ ਦਿੰਦਿਆਂ ਸਮਾਗਮ ਦੀ ਸ਼ਾਨਦਾਰ ਸਮਾਪਤੀ ਕੀਤੀ ਗਈ |

ਪਿਛਲੀ ਖ਼ਬਰ ਪੀ.ਐੱਮ. ਪੋਸ਼ਣ ਸਕੀਮ ਅਧੀਨ ਬਲਾਕ ਪੱਧਰੀ ਕੁਕਿੰਗ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।