22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮਕਸੂਦਾਂ ਤੋਂ ਰਵਾਨਾ ਹੋਈ ਦਾਖਲਾ ਵੈਨ <br/>

ਦਾਖ਼ਲਾ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੁਨੀਸ਼ ਸ਼ਰਮਾ ਅਤੇ ਹੋਰ | ਤਸਵੀਰ-ਜੀ.ਪੀ.ਸਿੰਘ <br/> 30-01-2026
ਜਲੰਧਰ, 29 ਜਨਵਰੀ (ਪਵਨ ਖਰਬੰਦਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ | ਇਸੇ ਲੜੀ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਦੇ ਦੂਸਰੇ ਦਿਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੁਨੀਸ਼ ਸ਼ਰਮਾ ਵਲੋਂ ਹਰੀ ਝੰਡੀ ਦੇ ਕੇ ਦਾਖਲਾ ਵੈਨ ਰਵਾਨਾ ਕੀਤੀ ਗਈ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ.ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਹਰਜਿੰਦਰ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੀਵ ਜੋਸ਼ੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੁਨੀਸ਼ ਸ਼ਰਮਾ ਦੀ ਅਗਵਾਈ ਹੇਠ ਦਾਖ਼ਲਾ ਮੁਹਿੰਮ ਵੈਨ ਵਲੋਂ ਕਰਤਾਰਪੁਰ, ਅਲਾਵਲਪੁਰ, ਭੋਗਪੁਰ, ਪੂਰਬੀ 1 ਅਤੇ ਪੱਛਮੀ 2 ਦੇ ਸਿੱਖਿਆ ਬਲਾਕਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਮੁਨੀਸ਼ ਸ਼ਰਮਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਚਲਦਿਆਂ ਹੁਣ ਸਰਕਾਰੀ ਸਕੂਲਾਂ ਵਿੱਚ ਵਧੀਆ ਸਿੱਖਿਅਤ ਢਾਂਚੇ ਦੇ ਨਾਲ-ਨਾਲ ਸਿੱਖਿਅਤ ਸਟਾਫ਼ ਤੇ ਹੋਰ ਸੁਵਿਧਾਵਾਂ ਦੇ ਨਾਲ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਦੀ ਗਿਣਤੀ 'ਚ ਭਾਰੀ ਵਾਧਾ ਹੋਇਆ ਹੈ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਅਪੀਲ ਕੀਤੀ | ਇਸ ਮੌਕੇ ਪ੍ਰਦੀਪ ਪਿ੍ਤਪਾਲ ਸਿੰਘ, ਪੰਕਜ ਕੁਮਾਰ, ਸੰਦੀਪ ਸਿੱਧੂ, ਪੰਕਜ ਰਾਣਾ, ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਤੇ ਮੀਡੀਆ ਇੰਚਾਰਜ ਹਰਜੀਤ ਸਿੰਘ ਸਮੇਤ ਸਮੂਹ ਸਕੂਲਾਂ ਦੇ ਸਕੂਲ ਮੁਖੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਕੂੜਾ ਚੁੱਕਣ ਵਾਲੀ ਨਵੀਂ ਮਸ਼ੀਨ ਦਾ ਕੈਬਨਿਟ ਮੰਤਰੀ ਤੇ ਮੇਅਰ ਨੇ ਦੇਖਿਆ ਕੰਮ ਚਾਰੇ ਵਿਧਾਨ ਸਭਾ ਹਲਕਿਆਂ ਲਈ ਖ਼ਰੀਦੀਆਂ... ਅਗਲੀ ਖ਼ਬਰ ਸੂਰੀਆ ਐਨਕਲੇਵ ਰੇਲਵੇ ਲਾਈਨਾਂ ਦੇ ਨੇੜਿਓਾ ਮਿਲੀ ਵਿਅਕਤੀ ਦੀ ਲਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।