08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਡੇਰਾ ਸੱਚਖੰਡ ਬੱਲਾਂ ਵਿਖੇ ਕੱਲ੍ਹ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਜੀਤ ਡੈਸਕ 31-01-2026
ਕਿਸ਼ਨਗੜ੍ਹ, 30 ਜਨਵਰੀ (ਹੁਸਨ ਲਾਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੀ ਤਰੀਕ ਨੂੰ ਲੈ ਕੇ ਪੈਦਾ ਹੋਇਆ ਭਰਮ ਭੁਲੇਖਾ ਹੁਣ ਖ਼ਤਮ ਹੋ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਹੀ ਜਲੰਧਰ ਪਹੁੰਚਣਗੇ ਜਿਸ ਦੀ ਪੁਸ਼ਟੀ ਭਾਜਪਾ ਦੇ ਇਕ ਸੀਨੀਅਰ ਆਗੂ ਵਲੋਂ ਕੀਤੀ ਗਈ | ਇਸ ਸੰਬੰਧੀ ਡੇਰਾ ਸੱਚਖੰਡ ਬੱਲਾਂ ਤੋਂ ਸੀਨੀਅਰ ਭਾਜਪਾ ਆਗੂ ਅਵਿਨਾਸ਼ ਚੰਦਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੋਗਰਾਮ 1 ਫਰਵਰੀ ਦਾ ਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਣਕਾਰੀ ਹਾਸਲ ਕੀਤੀ ਗਈ ਹੈ | ਉਨ੍ਹਾਂ ਵਲੋਂ ਅਪੀਲ ਕੀਤੀ ਗਈ ਹੈ ਕਿ ਲੋਕ ਕਿਸੇ ਤਰ੍ਹਾਂ ਦੇ ਸ਼ੰਕੇ 'ਚ ਨਾ ਪੈਣ | 1 ਫਰਵਰੀ ਦੇ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ | ਡੇਰੇ ਅੰਦਰ ਸਟੇਜ ਤੇ ਟੈਂਟ ਲਗਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਜਦਕਿ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡੇਰਾ ਸੱਚਖੰਡ ਬੱਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਪਿਆ ਹੈ |
ਪਿਛਲੀ ਖ਼ਬਰ ਦੁਆਬਾ ਕਿਸਾਨ ਵੈਲਫੇਅਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸਨਅਤਕਾਰਾਂ ਵੱਲੋਂ ਪੰਜਾਬ ਲਈ 1000 ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।