08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

'ਸ੍ਰੀ ਗੁਰੂ ਰਵਿਦਾਸ ਜੀ ਚੌਕ' ਸ਼ਹਿਰ ਵਾਸੀਆਂ ਨੂੰ ਸਮਰਪਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਮੇਅਰ ਵਨੀਤ ਧੀਰ ਵਲੋਂ ਉਦਘਾਟਨ

ਅਜੀਤ ਡੈਸਕ 31-01-2026
ਜਲੰਧਰ, 30 ਜਨਵਰੀ (ਸ਼ੈਲੀ) - ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ 31 ਜਨਵਰੀ ਨੂੰ ਨਿਕਲਣ ਵਾਲੀ ਸ਼ੋਭਾ ਯਾਤਰਾ ਤੋਂ ਪਹਿਲਾਂ ਨਗਰ ਨਿਗਮ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਚੌਕ ਦੇ ਨਵੀਨੀਕਰਨ ਦਾ ਕੰਮ ਪੂਰਾ ਕਰ ਦਿੱਤਾ ਗਿਆ ਹੈ ਤੇ ਕੈਬਨਿਟ ਮੰਤਰੀ ਮਹਿੰਦਰ ਭਗਤ, ਮੇਅਰ ਵਨੀਤ ਧੀਰ ਨੇ ਨਵਾਂ ਬਣਿਆ ਚੌਕ ਲੋਕਾਂ ਨੂੰ ਸਮਰਪਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਚੌਕ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਕਰੇਗਾ ਬਲਕਿ ਪ੍ਰਕਾਸ਼ ਉਤਸਵ ਸਮਾਗਮਾਂ ਵਿਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ ਨੂੰ ਅਧਿਆਤਮਿਕ ਤੌਰ 'ਤੇ ਉਤਸ਼ਾਹਿਤ ਕਰਨ ਵਾਲਾ ਅਨੁਭਵ ਵੀ ਪ੍ਰਦਾਨ ਕਰੇਗਾ | ਇਹ ਚੌਕ ਰਾਤ ਨੂੰ ਲਾਈਟਾਂ ਨਾਲ ਜਗਮਗਾਉਂਦਾ ਸਾਰਿਆਂ ਲਈ ਆਕਰਸ਼ਨ ਦਾ ਕੇਂਦਰ ਬਣਿਆ ਰਿਹਾ | ਇਸ ਮੌਕੇ ਕੈਂਟ ਹਲਕੇ ਦੀ ਆਪ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਆਤਮ ਪ੍ਰਕਾਸ਼ ਸਿੰਘ ਬਬਲੂ, ਸੇਠ ਸਤਪਾਲ ਮੱਲ, ਅਮਰੀਕ ਬਾਗ਼ੜੀ, ਸ਼ੋਭਾ ਭਗਤ, ਕੌਂਸਲਰ ਰਾਜ ਕੁਮਾਰ ਰਾਜੂ ਤੇ ਹੋਰ ਪਤਵੰਤੇ ਵੱਡੀ ਗਿਣਤੀ 'ਚ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸ਼ੋਭਾ ਯਾਤਰਾ ਅੱਜ
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਅੱਜ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ | ਇਹ ਸ਼ੋਭਾ ਯਾਤਰਾ ਗੁਰੂ ਰਵਿਦਾਸ ਧਾਮ ਤੋਂ ਸ਼ੁਰੂ ਹੋ ਕੇ ਡਾ. ਬੀ.ਆਰ. ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ, ਸ੍ਰੀ ਰਾਮ ਚੌਕ, ਲਵ ਕੁਸ਼ ਚੌਕ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕਿ ਚੌਕ ਤੇ ਡਾ. ਬੀ.ਆਰ. ਅੰਬੇਡਕਰ ਚੌਕ ਤੋਂ ਹੁੰਦੇ ਹੋਏ ਵਾਪਿਸ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਸੰਪੂਰਨ ਹੋਵੇਗੀ | ਕਮਿਸ਼ਨਰੇਟ ਪੁਲਿਸ ਦੀ ਟਰੈਫਿਕ ਪੁਲਿਸ ਨੇ ਜੋੜ ਮੇਲੇ ਤੇ ਸ਼ੋਭਾ ਯਾਤਰਾ ਦੌਰਾਨ ਲੋਕਾਂ ਲਈ ਇੱਕ ਰੂਟ ਪਲਾਨ ਜਾਰੀ ਕੀਤਾ ਹੈ | ਇਸ ਦੌਰਾਨ ਟਰੈਫਿਕ ਡਾਇਵਰਜ਼ਨ ਇਸ ਪ੍ਰਕਾਰ ਰਹੇਗਾ: ਪ੍ਰਤਾਪਪੁਰਾ ਮੋੜ, ਵਡਾਲਾ ਚੌਕ, ਗੁਰੂ ਰਵਿਦਾਸ ਚੌਕ, ਤਿਲਕ ਨਗਰ ਰੋਡ, ਜੱਗੂ ਚੌਕ, ਸਿਧਾਰਥ ਨਗਰ, ਬੂਟਾ ਪਿੰਡ ਨੇੜੇ ਚਾਰਾ ਮੰਡੀ, ਮੈਨਬਰੋ ਚੌਕ, ਮਾਤਾ ਰਾਣੀ ਚੌਕ, ਬਬਰੀਕ ਚੌਕ, ਡਾ: ਅੰਬੇਡਕਰ ਭਵਨ ਮੋੜ, ਗੁਰੂ ਅਮਰਦਾਸ ਚੌਕ, ਅਰਬਨ ਅਸਟੇਟ ਫੇਜ਼-1 ਜਲੰਧਰ ਤੋਂ ਨਕੋਦਰ ਸ਼ਾਹਕੋਟ ਨੂੰ ਜਾਣ ਵਾਲੇ ਵਾਹਨ ਜੋੜ ਮੇਲੇ ਦੀ ਸਮਾਪਤੀ ਤੱਕ ਉਪਰੋਕਤ ਰੂਟ ਦੀ ਵਰਤੋਂ ਕਰਨਗੇ | ਇਸੇ ਤਰ੍ਹਾਂ ਚਾਰਾ ਮੰਡੀ ਨਕੋਦਰ ਰੋਡ, ਲਾਇਲਪੁਰ ਖਾਲਸਾ ਸਕੂਲ, ਮਾਤਾ ਰਾਣੀ ਚੌਕ ਮਾਡਲ ਹਾਊਸ, ਮੇਨਬਰੋ ਚੌਕ ਵਿਖੇ ਪਾਰਕਿੰਗ ਉਪਲਬਧ ਹੋਵੇਗੀ | 31 ਜਨਵਰੀ ਸਵੇਰੇ 8 ਤੋਂ ਰਾਤ 10 ਵਜੇ ਤੱਕ ਜਲੰਧਰ ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਆਂ ਸਾਰੀਆਂ ਬੱਸਾਂ/ਹੈਵੀ ਵਹੀਕਲ ਵਗੈਰਾ ਨਕੋਦਰ ਚੌਕ-ਕਪੂਰਥਲ ਚੌਕ ਵਾਇਆ ਬਸਤੀ ਬਾਵਾ ਖੇਲ੍ਹ ਰੂਟ ਦੀ ਬਜਾਏ ਪੀ.ਏ.ਪੀ. ਚੌਕ ਵਾਇਆ ਕਰਤਾਰਪੁਰ-ਕਪੂਰਥਲਾ ਰੂਟ ਦਾ ਇਸਤੇਮਾਲ ਕਰਨਗੇ ਅਤੇ ਕਪੂਰਥਲਾ ਸਾਈਡ ਤੋਂ ਵਾਇਆ ਬਸਤੀ ਬਾਵਾ ਖੇਲ੍ਹ ਆਉਣ ਵਾਲੇ ਦੁਪਹੀਆ ਵਾਹਨ ਅਤੇ ਕਾਰਾਂ ਆਦਿ ਕਪੂਰਥਲਾ ਚੌਕ ਵਾਇਆ ਵਰਕਸ਼ਾਪ ਚੌਕ-ਮਕਸੂਦਾਂ ਚੌਕ ਨੈਸ਼ਨਲ ਹਾਈਵੇ ਰੂਟ ਦਾ ਇਸਤੇਮਾਲ ਕਰਨਗੇ |
ਪਿਛਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਵਿਖੇ ਸਾਲਾਨਾ ਐਥਲੈਟਿਕ ਮੀਟ ਸਮਾਪਤ ਅਗਲੀ ਖ਼ਬਰ 75 ਕਰੋੜ ਦੀਆਂ ਜਾਇਦਾਦਾਂ ਵੇਚ ਕੇ ਅਲਾਟੀਆਂ ਨੂੰ ਅਦਾਇਗੀ ਕਰੇਗਾ ਟਰੱਸਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।