07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

7 ਦਿਨਾ ਸਾਲਾਨਾ ਗੁਰਮਤਿ ਸਮਾਗਮ 2 ਤੋਂ

ਅਜੀਤ ਡੈਸਕ 31-01-2026
ਜਲੰਧਰ, 30 ਜਨਵਰੀ (ਹਰਵਿੰਦਰ ਸਿੰਘ ਫੁੱਲ)- ਮਾਘ ਮਹੀਨੇ ਦੇ ਮਹਾਤਮ ਨੂੰ ਮੁੱਖ ਰੱਖਦਿਆਂ, ਮਹਾਂਪੁਰਖਾਂ ਦੀ ਮਿੱਠੀ ਯਾਦ 'ਚ ਸਾਲਾਨਾ ਕੀਰਤਨ ਅਤੇ ਜਪੁ ਤਪੁ ਸਮਾਗਮ 2 ਤੋਂ 8 ਫਰਵਰੀ ਤੱਕ ਗੁਰਦੁਆਰਾ ਨਾਨਕਸਰ, ਟੈਂਚੀ ਵਾਲੀ ਗਲੀ ਸੈਦਾਂ ਗੇਟ ਵਿਖੇ ਬੜੀ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ | ਇਸ ਸਬੰਧੀ ਚੱਲ ਰਹੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਪ੍ਰਬੰਧਕ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਪਰਮਿੰਦਰ ਸਿੰਘ ਮੁੜ, ਦਮਨਜੀਤ ਸਿੰਘ, ਐਡਵੋਕੇਟ ਗੁਰਵਿੰਦਰ ਸਿੰਘ ਪਰੂਥੀ, ਗਗਨਜੀਤ ਸਿੰਘ, ਤਰਨ ਪ੍ਰੀਤ ਸਿੰਘ, ਅਜੀਤ ਸਿੰਘ ਪਰੂਥੀ, ਗੁਰਪ੍ਰੀਤ ਸਿੰਘ ਕਾਕੂ, ਇਛਪ੍ਰਨੀਤ ਸਿੰਘ ਤੇ ਭਾਈ ਬਖ਼ਸ਼ੀਸ਼ ਸਿੰਘ ਸ਼ਾਮਲ ਹੋਏ | ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ ਦੀ ਦੇਖ-ਰੇਖ ਹੇਠ ਹੋਣ ਵਾਲੇ ਸਮਾਗਮ ਦੌਰਾਨ ਰੋਜ਼ਾਨਾ ਸ਼ਾਮ 7 ਤੋਂ 10 ਵਜੇ ਤੱਕ ਸਜਣ ਵਾਲ਼ੇ ਦੀਵਾਨਾ ਸੰਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਗੁਰਵਿੰਦਰ ਸਿੰਘ ਪਰੂਥੀ ਨੇ ਦੱਸਿਆ ਕਿ ਇਨ੍ਹਾਂ ਦੀਵਾਨ 'ਚ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਦੁਆਰਾ ਅਤੇ ਕਥਾ ਵਾਚਕ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਪੰਜਾਬ ਐਗਰੋ ਵਲੋਂ 'ਗਲਫ਼-ਫੂਡ ਦੁਬਈ' ਪ੍ਰਦਰਸ਼ਨੀ 'ਚ ਸ਼ਮੂਲੀਅਤ ਅਗਲੀ ਖ਼ਬਰ ਹੈਰੋਇਨ ਪੀਂਦੇ ਦੋ ਨÏਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।