07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਜ਼ਿਲ੍ਹਾ ਜਲੰਧਰ 'ਚ 1 ਫਰਵਰੀ ਤੱਕ 'ਨੋ ਫਲਾਇੰਗ ਜ਼ੋਨ' ਦਾ ਐਲਾਨ

ਅਜੀਤ ਡੈਸਕ 31-01-2026
ਜਲੰਧਰ, 30 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰਧਾਨ ਮੰਤਰੀ, ਭਾਰਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਿਤੀ 30-01-2026 ਤੋਂ 01-02-2026 ਤੱਕ ਜ਼ਿਲ੍ਹਾ ਜਲੰਧਰ ਵਿਖੇ 'ਨੋ ਫਲਾਇੰਗ ਜ਼ੋਨ' ਐਲਾਨਿਆ ਗਿਆ ਹੈ¢ ਹੁਕਮਾਂ ਅਨੁਸਾਰ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ ਹੈਲੀਕਾਪਟਰ (ਸਿਵਾਏ ਪ੍ਰਧਾਨ ਮੰਤਰੀ, ਭਾਰਤ ਅਤੇ ਹੋਰ ਵੀ.ਵੀ.ਆਈ.ਪੀ. ਦੇ ਹੈਲੀਕਾਪਟਰ/ ਜਹਾਜ਼) ਆਦਿ ਉਡਾਉਣ 'ਤੇ ਪਾਬੰਦੀ ਲਗਾਈ ਗਈ ਹੈ, ਇਹ ਹੁਕਮ 30 ਜਨਵਰੀ 2026 ਤੋਂ 1 ਫਰਵਰੀ 2026 ਤੱਕ ਲਾਗੂ ਰਹੇਗਾ |
ਪਿਛਲੀ ਖ਼ਬਰ ਏ.ਪੀ.ਜੇ. ਸਕੂਲ 'ਚ ਵਿਦਾਇਗੀ ਪਾਰਟੀ ਮੌਕੇ ਲੱਗੀਆਂ ਰੌਣਕਾਂ ਅਗਲੀ ਖ਼ਬਰ ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।