07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਜਲਦ ਹਲਕਾ ਇੰਚਾਰਜ ਨਿਯੁਕਤ ਕਰੇ - ਪ੍ਰਧਾਨ ਦੀਪਾ ਇਟਲੀ

ਅਜੀਤ ਡੈਸਕ 31-01-2026
ਆਦਮਪੁਰ, 30 ਜਨਵਰੀ (ਹਰਪ੍ਰੀਤ ਸਿੰਘ )-ਸਾਬਕਾ ਵਿਧਾਇਕ ਆਦਮਪੁਰ ਪਵਨ ਕੁਮਾਰ ਟੀਨੂੰ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਜਾਣ ਤੋਂ ਬਾਅਦ ਕਰੀਬ ਡੇਢ ਸਾਲ ਦਾ ਸਮਾਂ ਹੋ ਚੁੱਕਾ ਹੈ, ਉਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਆਦਮਪੁਰ ਹਲਕੇ ਤੋਂ ਕੋਈ ਇੰਚਾਰਜ ਨਹੀਂ ਲਗਾਇਆ ਗਿਆ ਜਿਸ ਕਾਰਨ ਆਦਮਪੁਰ ਹਲਕਾ ਵਿਚ ਸ਼੍ਰੋਮਣੀ ਅਕਾਲੀ ਦਲ ਕਮਜ਼ੋਰ ਹੁੰਦਾ ਜਾ ਰਿਹਾ ਹੈ | ਇਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦਾ ਨੁਕਸਾਨ ਹੋ ਸਕਦਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵ. ਬਾਬੂ ਸਰੂਪ ਸਿੰਘ ਨਾਲ ਕੰਮ ਕਰ ਚੁੱਕੇ ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਪ੍ਰਧਾਨ ਕੁਲਦੀਪ ਸਿੰਘ ਦੀਪਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਆਦਮਪੁਰ ਹਲਕੇ 'ਤੇ ਸ਼ੁਰੂ ਤੋਂ ਹੀ ਅਕਾਲੀ ਦਲ ਕਾਬਜ਼ ਰਿਹਾ ਹੈ ਪਰ ਹੁਣ ਹਲਕਾ ਇੰਚਾਰਜ ਨਾ ਹੋਣ ਕਾਰਨ ਪਿੰਡਾਂ ਤੇ ਸ਼ਹਿਰਾਂ ਦੇ ਅਕਾਲੀ ਵਰਕਰ ਦੂਸਰੀਆਂ ਪਾਰਟੀਆਂ ਵੱਲ ਜਾ ਰਹੇ ਹਨ | ਬੀਤੇ ਸਮੇਂ ਪੰਜਾਬ 'ਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾਂ ਪ੍ਰੀਸ਼ਦ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਆਦਮਪੁਰ 'ਚ ਸਿਰਫ ਇੱਕ ਸੀਟ 'ਤੇ ਹੀ ਜਿੱਤ ਪ੍ਰਾਪਤ ਕੀਤੀ ਸੀ | ਕੁਲਦੀਪ ਸਿੰਘ ਦੀਪਾ ਇਟਲੀ ਤੇ ਉਨ੍ਹਾਂ ਵਿਦੇਸ਼ 'ਚ ਬੈਠੀ ਪੂਰੀ ਟੀਮ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਜੇਕਰ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਦਮਪੁਰ ਹਲਕੇ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ ਤਾਂ ਉਹ ਜਲਦ ਤੋਂ ਜਲਦ ਆਦਮਪੁਰ 'ਚ ਹਲਕਾ ਇੰਚਾਰਜ ਦੀ ਨਿਯੁਕਤੀ ਕਰਨ |
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਪਿੰਡ ਚਾਚੋਵਾਲ ਤੇ ਰਾਮਪੁਰ ਜਗੀਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ ਅਗਲੀ ਖ਼ਬਰ ਮਲਟੀ ਡਰੱਗ ਥੈਰੇਪੀ ਰਾਹੀਂ ਕੁਸ਼ਟ ਰੋਗ ਦਾ 100 ਫ਼ੀਸਦੀ ਇਲਾਜ ਸੰਭਵ : ਡਾ. ਦਲਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।