07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮਹਿੰਦਰ ਭਗਤ ਵਲੋਂ ਕੌਂਸਲਰਾਂ ਤੇ ਵਾਰਡ ਇੰਚਾਰਜਾਂ ਨਾਲ ਮਹੱਤਵਪੂਰਨ ਮੀਟਿੰਗ

ਅਜੀਤ ਡੈਸਕ 31-01-2026
ਜਲੰਧਰ, 30 ਜਨਵਰੀ (ਸ਼ਿਵ)- ਕੈਬਨਿਟ ਮੰਤਰੀ ਤੇ ਜਲੰਧਰ ਵੈਸਟ ਤੋਂ ਵਿਧਾਇਕ ਮਹਿੰਦਰ ਭਗਤ ਨੇ ਅੱਜ ਜਲੰਧਰ ਵੈਸਟ ਹਲਕੇ ਦੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਤੇ ਵਾਰਡ ਇੰਚਾਰਜਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕਰ ਕੇ ਇਲਾਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸਾਰੇ ਕੌਂਸਲਰਾਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਆਪਣੇ-ਆਪਣੇ ਵਾਰਡਾਂ 'ਚ ਲੋੜੀਂਦੇ ਵਿਕਾਸ ਕਾਰਜਾਂ ਦੀ ਪੂਰੀ ਜਾਣਕਾਰੀ ਲਿਖਤੀ ਰੂਪ 'ਚ ਉਨ੍ਹਾਂ ਨੂੰ ਮੁਹੱਈਆ ਕਰਵਾਉਣ | ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ, ਸਟਰੀਟ ਲਾਈਟਾਂ, ਪੀਣ ਵਾਲਾ ਪਾਣੀ, ਸਫ਼ਾਈ ਵਿਵਸਥਾ ਤੇ ਹੋਰ ਸੁਵਿਧਾਵਾਂ ਲੋਕਾਂ ਦੀਆਂ ਪਹਿਲੀਆਂ ਲੋੜਾਂ ਹਨ ਤੇ ਇਨ੍ਹਾਂ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਕੌਂਸਲਰਾਂ ਨੇ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ | ਮੀਟਿੰਗ ਵਿਚ ਕੌਂਸਲਰ ਮੁਕੇਸ਼ ਸੇਠੀ, ਕੌਂਸਲਰ ਹਰਜਿੰਦਰ ਲਾਡਾ, ਕੌਂਸਲਰ ਰੋਮੀ ਵਧਵਾ, ਕੌਂਸਲਰ ਮਨੀਸ਼ ਕਾਰਲੂਪੀਆ, ਕੌਂਸਲਰ ਗੁਰਜੀਤ ਘੁੰਮਣ, ਕੌਂਸਲਰ ਰਾਜ ਕੁਮਾਰ ਰਾਜੂ, ਐਡਵੋਕੇਟ ਸੰਦੀਪ ਵਰਮਾ, ਅਤੁੱਲ ਭਗਤ, ਕੌਂਸਲਰ ਪਤੀ ਸੌਰਭ ਸੇਠ, ਕੌਂਸਲਰ ਪਤੀ ਸੁਦੇਸ਼ ਭਗਤ, ਕੌਂਸਲਰ ਪਤੀ ਅਮਨ ਸਿੰਘ, ਸਾਬਕਾ ਡਿਪਟੀ ਮੇਅਰ ਹਰਸਿਮਰਨਜੀਤ ਬੰਟੀ, ਸਾਬਕਾ ਕੌਂਸਲਰ ਜਗਦੀਸ਼ ਸਮਰਾਏ, ਆਪ ਆਗੂ ਸੁਭਾਸ਼ ਗੋਰੀਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੁੱਲ੍ਹੇ ਪੈਸਿਆਂ ਦੇ ਬਹਾਨੇ ਡਾਕਟਰ ਤੋਂ 20 ਹਜ਼ਾਰ ਦੀ ਕੀਤੀ ਝਪਟਮਾਰੀ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਪਿੰਡ ਚਾਚੋਵਾਲ ਤੇ ਰਾਮਪੁਰ ਜਗੀਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।