06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਆਪ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਵਲੋਂ ਪਿੰਡ ਬਾਹਮਣੀਆਂ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ

ਅਜੀਤ ਡੈਸਕ 31-01-2026
ਸ਼ਾਹਕੋਟ, 30 ਜਨਵਰੀ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਵੱਲੋਂ ਪਿੰਡ ਬਾਹਮਣੀਆਂ (ਸ਼ਾਹਕੋਟ) ਵਿਖੇ ਨਵੇਂ ਬਣੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ ਗਿਆ | ਸਮਾਗਮ ਦੌਰਾਨ ਸਰਪੰਚ ਸੁਖਵਿੰਦਰ ਸਿੰਘ ਸਾਬਾ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਪਿੰਦਰ ਪੰਡੋਰੀ ਦਾ ਸਵਾਗਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਸਹੂਲਤਾਂ 'ਚ ਸੁਧਾਰ ਲਿਆਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਸਰਪੰਚ ਸੁਖਵਿੰਦਰ ਸਿੰਘ ਸਾਬਾ ਨੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਪਿੰਦਰ ਪੰਡੋਰੀ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਲਾਡੀ ਨੰਬਰਦਾਰ, ਮਾਸਟਰ ਦਿਲਬਾਗ ਸਿੰਘ ਮੈਂਬਰ ਪੰਚਾਇਤ, ਸੀਮਾ ਗਿੱਲ ਮੈਂਬਰ ਬਲਾਕ ਸੰਮਤੀ, ਮਨਦੀਪ ਸਿੰਘ ਮੈਂਬਰ ਪੰਚਾਇਤ, ਹਰਬੰਸ ਸਿੰਘ ਪ੍ਰਧਾਨ, ਕੁਲਦੀਪ ਸਿੰਘ ਪ੍ਰਧਾਨ, ਅਮਰ ਸਿੰਘ ਚੰਦੀ, ਜਰਨੈਲ ਸਿੰਘ ਧੰਜੂ, ਗੁਰਲਬਪ੍ਰੀਤ ਸਿੰਘ ਧੰਜੂ, ਮਨਜੀਤ ਸਿੰਘ ਧੰਜੂ ਸੈਕਟਰੀ, ਗੁਰਨਾਮ ਸਿੰਘ ਸਰਪੰਚ, ਸਰਬਜੀਤ ਸਿੰਘ ਮੈਂਬਰ, ਜੋਗਿੰਦਰ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਗੋਪੀ, ਜਸਪਿੰਦਰ ਸਿੰਘ, ਰੋਬਿਨ ਢੋਟ, ਰਵਿੰਦਰ ਸਿੰਘ ਸਾਬੀ, ਬਲਬੀਰ ਸਿੰਘ ਮੈਂਬਰ ਪੰਚਾਇਤ, ਜਰਨੈਲ ਸਿੰਘ, ਮੰਗਲ ਸਿੰਘ, ਬਖਸ਼ੀਸ਼ ਸਿੰਘ, ਅਵਤਾਰ ਸਿੰਘ ਜੰਮੂ, ਸ਼ਿੰਗਾਰਾ ਸਿੰਘ, ਬਾਪੂ ਅਵਤਾਰ ਸਿੰਘ, ਜਗਦੀਸ਼ ਸਿੰਘ, ਸੰਤੋਖ ਸਿੰਘ, ਲਵਪ੍ਰੀਤ ਸਿੰਘ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀ.ਐੱਚ.ਸੀ. ਸ਼ਾਹਕੋਟ ਵਿਖੇ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਾਬਕਾ ਵਿਦਿਆਰਥੀ ਹਰਦੀਪ ਸਿੰਘ ਵਲੋਂ ਭੁੱਲਰ ਸਕੂਲ ਨੂੰ 5 ਪੱਖੇ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।