23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਦੇਸ਼-ਵਿਆਪੀ ਹੜਤਾਲ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਮੁਜ਼ਾਹਰਾ

ਅਜੀਤ ਡੈਸਕ 13-02-2026
ਜਲੰਧਰ, 12 ਫ਼ਰਵਰੀ (ਜਸਪਾਲ ਸਿੰਘ) -ਟਰੇਡ ਯੂਨੀਅਨਾਂ ਦੇ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਅੱਜ ਜਲੰਧਰ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁੰਨਾਂ ਨੇ ਹੜਤਾਲ ਨੂੰ ਸਫਲ ਬਣਾਉਂਦੇ ਹੋਏ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ | ਇਸ ਤੋਂ ਪਹਿਲਾਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵੱਡੀ ਗਿਣਤੀ 'ਚ ਇਕੱਤਰ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁੰਨਾਂ ਨੇ ਮੁਕੰਮਲ ਹੜਤਾਲ ਕਰਕੇ ਲੇਬਰ ਕੋਡ ਰੱਦ ਕਰਕੇ ਪਹਿਲੇ ਮਜ਼ਦੂਰ ਕਾਨੂੰਨਾਂ ਨੂੰ ਬਹਾਲ ਕਰਨ, ਮਿੱਡ-ਡੇ-ਮੀਲ, ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰਾਂ ਸਮੇਤ ਕੱਚੇ ਮੁਲਾਜ਼ਮਾਂ ਨੂੰ ਪੱਕੇ ਵਰਕਰਾਂ ਦਾ ਦਰਜਾ ਦੇਣ, ਤਨਖਾਹ 26000 ਰੂਪਏ ਪ੍ਰਤੀ ਮਹੀਨਾ ਕਰਨ, ਬਿਜਲੀ ਸੋਧ ਬਿੱਲ 2025 ਤੇ ਬੀਜ਼ ਬਿੱਲ 2025 ਨੂੰ ਰੱਦ ਕਰਨ, ਵਿਕਸਤ ਭਾਰਤ ਜੀ ਰਾਮ ਜੀ ਰੱਦ ਕਰਕੇ ਮਗਨਰੇਗਾ ਕਾਨੂੰਨ ਮੁੜ ਬਹਾਲ ਕਰਨ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ ਤੇ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ ਕੀਤੀ | ਇਸ ਰੋਸ ਮੁਜ਼ਾਹਰੇ 'ਚ ਟਰੇਡ ਯੂਨੀਅਨ ਦੇ ਵਰਕਰਾਂ, ਮਿੱਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ, ਪੇਂਡੂ ਤੇ ਖੇਤ ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ ਤੇ ਕਿਸਾਨਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਰੈਲੀ ਕਰਨ ਉਪਰੰਤ ਜਥੇਬੰਦੀਆਂ ਨੇ ਦੇਸ਼ ਭਗਤ ਯਾਦਗਾਰ ਹਾਲ ਤੋਂ ਪ੍ਰੈੱਸ ਕਲੱਬ ਤੱਕ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਤੇ ਇਸ ਦੌਰਾਨ ਜਦੋਂ ਮੁਜ਼ਾਹਰਾਕਾਰੀ ਪ੍ਰੈੱਸ ਕਲੱਬ ਵੱਲ ਨੂੰ ਅੱਗੇ ਵਧ ਰਹੇ ਸਨ ਉਨ੍ਹਾਂ ਨੂੰ ਦੇਸ਼ ਭਗਤ ਯਾਦਗਾਰ ਹਾਲ ਦੇ ਬਾਹਰ ਹੀ ਭਾਰੀ ਪੁਲਿਸ ਫੋਰਸ ਵਲੋਂ ਮੁੱਖ ਸੜਕ ਉੱਪਰ ਮੋਟਰ ਗੱਡੀਆਂ ਤੇ ਭਾਰੀ ਬੈਰੀਕੇਡ ਲਗਾ ਕੇ ਜ਼ਬਰੀ ਰੋਕ ਲਿਆ ਗਿਆ, ਜਿਸ 'ਤੇ ਪ੍ਰਦਰਸ਼ਨਕਾਰੀਆਂ ਨੇ ਉੱਥੇ ਹੀ ਸੜਕ ਵਿਚਕਾਰ ਧਰਨਾ ਲਗਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਬੀ. ਐਮ. ਸੀ. ਚੌਕ ਤੱਕ ਆਵਾਜਾਈ ਵੀ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਰਹੀ ਤੇ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਆਗੂ ਹਰਿੰਦਰ ਦੁਸਾਂਝ, ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਕੁਲਵਿੰਦਰ ਨੂਸੀ, ਪੈਨਸ਼ਨਰ ਐਸੋਸੀਏਸ਼ਨ ਦੇ ਬਲਵਿੰਦਰ ਕੁਮਾਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਬਲਦੇਵ ਸਿੰਘ ਨੂਰਪੁਰੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਮੇਸ਼ ਮਾਲੜੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਵੀਰ ਕੁਮਾਰ, ਡੈਮੋਕ੍ਰੇਟਿਕ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਅੰਮਿ੍ਤਪਾਲ ਕੌਰ ਨੂਸੀ, ਜੋਤੀ, ਇਸਤਰੀ ਜਾਗਿ੍ਤੀ ਮੰਚ ਦੇ ਜਸਵੀਰ ਕੌਰ ਜੱਸੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਸਵੰਤ ਸਿੰਘ ਸਿੰਘਾਪੁਰ ਦੋਨਾਂ, ਸੀ.ਟੀ.ਯੂ. ਦੇ ਹਰੀਮੁਨੀ ਸਿੰਘ, ਤਰਕਸ਼ੀਲ ਸੁਸਾਇਟੀ ਦੇ ਜਸਵਿੰਦਰ ਸਿੰਘ ਪਟਵਾਰੀ, ਪ. ਸ. ਸ. ਫ. ਦੇ ਪੁਸ਼ਪਿੰਦਰ ਵਿਰਦੀ, ਜਨਰਲ ਮਜ਼ਦੂਰ ਯੂਨੀਅਨ ਦੇ ਰਛਪਾਲ ਕੈਲੇ ਤੋਂ ਇਲਾਵਾ ਮਿੱਡ ਡੇ ਮੀਲ ਵਰਕਰ ਆਗੂਆਂ ਸੀਮਾ, ਰਜਨੀ, ਪ੍ਰਵੀਨ ਆਦਿ ਨੇ ਕਿਹਾ ਕਿ ਸ਼ਹਿਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਮਿਲਣੀ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ ਤੇ ਲੋਕ ਇਕੱਠੇ ਹੋ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਮੁਜ਼ਾਹਰਾ ਕਰ ਰਹੇ ਸਨ ਪਰ ਮੁੱਖ ਮੰਤਰੀ ਨੇ ਇਨ੍ਹਾਂ ਲੋਕਾਂ ਨੂੰ ਮਿਲ ਕੇ ਮੰਗਾਂ ਮਸਲਿਆਂ ਨੂੰ ਹੱਲ ਕਰਨਾ ਤਾਂ ਦੂਰ ਇਨ੍ਹਾਂ ਨੂੰ ਮਿਲਣਾ ਵੀ ਜ਼ਰੂਰੀ ਨਹੀਂ ਸਮਝਿਆ | ਇਸ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੇ ਲਾਗੂ ਹੋਣ ਨਾਲ ਮਜ਼ਦੂਰਾਂ ਪਾਸ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ 22 ਫ਼ਰਵਰੀ ਨੂੰ ਸੂਬਾ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਸਮੇਤ ਭਾਜਪਾ ਦੇ ਆਗੂਆਂ ਦੇ ਘਰਾਂ ਅੱਗੇ ਧਰਨੇ ਮੁਜ਼ਾਹਰੇ ਕੀਤੇ ਜਾਣਗੇ |
ਰੋਸ ਪ੍ਰਦਰਸ਼ਨ 'ਚ ਪਾਵਰਕਾਮ ਪੈਨਸ਼ਨਰ ਵੀ ਹੋਏ ਸ਼ਾਮਿਲ
ਜਲੰਧਰ, (ਸ਼ਿਵ)- ਕੇਂਦਰੀ ਟਰੇਡ ਜਥੇਬੰਦੀਆਂ ਵੱਲੋਂ ਐਲਾਨੀ ਗਈ ਦੇਸ਼ ਵਿਆਪੀ ਹੜਤਾਲ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀਆਂ ਵੱਖ-ਵੱਖ ਟਰੇਡ ਜਥੇਬੰਦੀਆਂ ਦੇ ਮੁਲਾਜ਼ਮਾਂ ਅਤੇ ਠੇਕਾ ਕਾਮਿਆਂ ਨੇ ਵੀ ਹੜਤਾਲ ਕਰਕੇ
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਯੂਨੀਅਨਾਂ ਵਲੋਂ ਚੱਕਾ ਜਾਮ ਜੇਲ੍ਹਾਂ 'ਚ ਬੰਦ ਸਾਥੀਆਂ ਦੀ ਰਿਹਾਈ ਸਮੇਤ ਮੰਨ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ-ਅਮਰ ਸ੍ਰੀਵਾਸਤਵ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।