23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਯੂਨੀਅਨਾਂ ਵਲੋਂ ਚੱਕਾ ਜਾਮ ਜੇਲ੍ਹਾਂ 'ਚ ਬੰਦ ਸਾਥੀਆਂ ਦੀ ਰਿਹਾਈ ਸਮੇਤ ਮੰਨੀਆਂ ਮੰਗਾਂ ਲਾਗੂ ਕਰਨ 'ਤੇ ਬਣੀ ਸਹਿਮਤੀ ਤੋਂ ਬਾਅਦ ਧਰਨਾ ਮੁਲਤਵੀ <br/>

ਹੜਤਾਲ ਦੌਰਾਨ ਸੁੰਨਸਾਨ ਪਿਆ ਜਲੰਧਰ ਦਾ ਬੱਸ ਅੱਡਾ | ਤਸਵੀਰ. ਮੁਨੀਸ਼ <br/> 13-02-2026
ਜਲੰਧਰ, 12 ਫਰਵਰੀ (ਹਰਵਿੰਦਰ ਸਿੰਘ ਫੁੱਲ)- ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਜਲੰਧਰ ਦੀਆਂ ਇਕਾਈਆਂ ਵਲੋਂ ਬੱਸ ਅੱਡਾ ਬੰਦ ਕਰ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਨਾਲ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਵੱਲੋਂ ਪ੍ਰੈਸ ਨੂੰ ਜਾਰੀ ਬਿਆਨ 'ਚ ਕਿਹਾ ਕਿ ਅੱਜ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ, ਬਿਜਲੀ ਐਕਟ, ਬੀਜ ਸੋਧ ਬਿੱਲ, ਲੇਬਰ ਕੋਡ ਤੋੜਨ ਸਮੇਤ ਨਿੱਜੀਕਰਨ ਖਿਲਾਫ ਦੇਸ਼ਵਿਆਪੀ ਹੜਤਾਲ ਹੈ ਪਰ ਪੰਜਾਬ ਸਰਕਾਰ ਕੇਂਦਰ ਤੋਂ ਵੱਧ ਪੰਜਾਬ ਦਾ ਨੁਕਸਾਨ ਕਰ ਰਹੀ ਹੈ | ਪੰਜਾਬ ਵਿੱਚ ਸਾਰੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋ ਰਿਹਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਮੁਲਾਜ਼ਮਾਂ ਦੇ ਨਾਲ ਕੀਤੀ ਜਾ ਰਹੀ ਇਸ ਧੱਕੇਸ਼ਾਹੀ ਖਿਲਾਫ ਅੱਜ ਹੜਤਾਲ ਸਮੇਤ ਪੰਜਾਬ ਵਿੱਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ | ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਅੱਜ ਵੀ ਜਦੋਂ ਸਾਥੀਆਂ ਦੀ ਰਿਹਾਈ ਲਈ ਮੁਲਾਜ਼ਮਾਂ ਵਲੋਂ ਸੰਘਰਸ਼ ਕਰਨ ਦੀ ਗੱਲ ਕੀਤੀ ਗਈ ਤਾਂ ਹੋਰ ਮੁਲਾਜ਼ਮਾਂ ਨੂੰ ਘਰਾਂ ਤੋਂ ਗਿ੍ਫਤਾਰ ਕੀਤਾ ਗਿਆ | ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਹੀਂ ਕੀਤਾ ਤਾਂ ਪੂਰੇ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਸਹਿਮਤੀ ਬਣਾ ਕੇ ਵੱਡੇ ਪੱਧਰ 'ਤੇ ਸੰਘਰਸ਼ ਕੀਤੇ ਜਾਣਗੇ ਤੇ ਬੱਸਾਂ ਦਾ ਚੱਕਾ ਜਾਮ ਨਿਰੰਤਰ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਤੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਵੱਲੋ ਬੱਸ ਸਰਵਿਸ ਬਹਾਲ ਕਰਨ ਲਈ ਜਥੇਬੰਦੀ ਆਗੂਆਂ ਨਾਲ ਮੀਟਿੰਗਾ ਕਰਕੇ ਜੇਲਾ ਵਿੱਚ ਬੰਦ ਸਾਥੀਆਂ ਦੀ ਰਿਹਾਈ ਲਈ ਤੇ ਰਿਹਾਅ ਹੋਏ ਮੁਲਾਜ਼ਮਾਂ ਨੂੰ ਡਿਊਟੀਆਂ 'ਤੇ ਲੈਣ ਤੇ ਮੰਨੀਆਂ ਮੰਗਾ ਲਾਗੂ ਕਰਵਾਉਣ ਦਾ ਵਿਸ਼ਵਾਸ ਜਤਾਉਂਦਿਆਂ ਜਥੇਬੰਦੀ ਆਗੂਆਂ ਨਾਲ ਸਹਿਮਤੀ ਬਣਾ ਕੇ ਹੜਤਾਲ ਨੂੰ ਮੁਲਤਵੀ ਕੀਤਾ ਗਿਆ ਤੇ ਨਿਰਵਿਘਨ ਬੱਸ ਸਰਵਿਸ ਬਹਾਲ ਕੀਤੀ ਗਈ |

ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਦੇਸ਼-ਵਿਆਪੀ ਹੜਤਾਲ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।