23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 13-02-2026
ਜਲੰਧਰ, 12 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼-1 ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਰਵਿੰਦਰ ਸਿੰਘ ਵਾਂ ਨੇ ਕਥਾ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਤੇ ਭਾਈ ਤਸਬੀਰ ਸਿੰਘ ਮਰਹਾਣਾ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਸਕੱਤਰ ਹਰਦੀਪ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਮਹਿੰਦਰ ਸਿੰਘ ਥਿੰਦ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੈਪਟਨ ਪੀ.ਐੱਸ. ਭੱਲਾ, ਜੇ. ਐੱਸ. ਵਾਲੀਆ, ਤੀਰਥ ਸਿੰਘ, ਸਿਮਰਪ੍ਰੀਤ ਸਿੰਘ, ਪ੍ਰਭਜੀਤ ਕੌਰ, ਅਮਰਜੀਤ ਕੌਰ, ਸ਼ੈਲੀ ਕੌਰ ਸੰਧੂ ਤੇ ਮੈਨੇਜਰ ਨਰਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਸ. ਬਲਬੀਰ ਸਿੰਘ ਦੀ 18ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਰੋਹ ਅੱਜ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਯੂਨੀਅਨਾਂ ਵਲੋਂ ਚੱਕਾ ਜਾਮ ਜੇਲ੍ਹਾਂ 'ਚ ਬੰਦ ਸਾਥੀਆਂ ਦੀ ਰਿਹਾਈ ਸਮੇਤ ਮੰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।