23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸਿੱਖ ਤਾਲਮੇਲ ਕਮੇਟੀ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ ਮਨਾਇਆ <br/>

ਸਿੱਖ ਤਾਲਮੇਲ ਕਮੇਟੀ ਵਲੋਂ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਜਨਮ ਦਿਨ ਮੌਕੇ ਪੁਲੀ ਅਲੀ ਮੁਹੱਲਾ ਵਿਖੇ ਲਗਾਏ ਲੰਗਰ 'ਚ ਸੇਵਾ ਕਰਦੇ ਹੋਏ ਕਮੇਟੀ ਦੇ ਮੈਂਬਰ | ਤਸਵੀਰ. ਮੁਨੀਸ਼ <br/> 13-02-2026
ਜਲੰਧਰ, 12 ਫਰਵਰੀ (ਹਰਵਿੰਦਰ ਸਿੰਘ ਫੁੱਲ)- ਸਿੱਖ ਤਾਲਮੇਲ ਕਮੇਟੀ ਕਮੇਟੀ ਵੱਲੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਦੇ ਸਹਿਯੋਗ ਨਾਲ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆ ਦਾ ਜਨਮ ਦਿਨ ਪੁਲੀ ਅਲੀ ਮੁਹੱਲਾ ਵਿਖੇ ਬੜੀ ਸ਼ਰਧਾ ਤੇ ਪਿਆਰ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲਾਂ ਸੰਗਤੀ ਰੂਪ ਵਿਚ ਪੰਜ ਚੌਪਈ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪਰਦੇਸੀ, ਕੰਵਲਜੀਤ ਸਿੰਘ ਓਬਰਾਏ, ਸਤਪਾਲ ਸਿੰਘ ਸਿਦਕੀ, ਹਰਪ੍ਰੀਤ ਸਿੰਘ ਨੀਟੂ ਨੇ ਆਈ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੰਤ ਜਰਨੈਲ ਸਿੰਘ ਕਹਿਣੀ ਤੇ ਕਥਨੀ ਦੇ ਪੂਰੇ ਸਨ | ਉਨ੍ਹਾਂ ਨੇ ਸਿੱਖ ਨੌਜਵਾਨਾਂ ਵਿਚ ਬਾਣੀ ਤੇ ਬਾਣੇ ਨਾਲ ਜੁੜਨ ਦੀ ਐਸੀ ਲਹਿਰ ਚਲਾਈ ਕਿ ਹਰ ਨੌਜਵਾਨ ਅੰਮਿ੍ਤਧਾਰੀ ਹੋਣ ਲਈ ਤਿਆਰ ਬਰ ਤਿਆਰ ਹੋ ਗਿਆ ਜੋ ਸਮੇਂ ਦੀ ਸਰਕਾਰ ਨੂੰ ਚੰਗਾ ਨਹੀਂ ਲੱਗਾ ਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ 'ਤੇ ਟੈਂਕਾਂ ਸਮੇਤ ਫ਼ੌਜਾਂ ਚੜ੍ਹਾ ਕੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤਰਤਾ ਭੰਗ ਕੀਤੀ ਜਿਸ 'ਤੇ ਸੰਤਾਂ ਨੇ ਆਪਾ ਕੁਰਬਾਨ ਕਰ ਕੇ ਦੁਸ਼ਮਣ ਫ਼ੌਜਾਂ ਨਾਲ ਟਾਕਰਾ ਕੀਤਾ | ਇਸ ਮੌਕੇ ਹਰਪਾਲ ਸਿੰਘ ਚੱਢਾ, ਪ੍ਰਮਪ੍ਰੀਤ ਸਿੰਘ ਬਿੱਟੀ, ਗੁਰਵਿੰਦਰ ਸਿੰਘ ਨਾਗੀ, ਪਲਵਿੰਦਰ ਸਿੰਘ ਮੰਗਾ, ਤੇਜਿੰਦਰ ਸਿੰਘ, ਅਮਨਦੀਪ ਸਿੰਘ ਬੱਗਾ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਸੋਨੂੰ, ਹਰਪਾਲ ਸਿੰਘ ਪਾਲੀ, ਪ੍ਰਦੀਪ ਸਿੰਘ ਵਿਕੀ, ਲਖਬੀਰ ਸਿੰਘ ਲੱਕੀ, ਲੱਕੀ ਨਾਹਰ, ਹਰਨੇਕ ਸਿੰਘ ਨੇਕੀ, ਕਮਲਜੀਤ ਸਿੰਘ, ਮਨਪ੍ਰੀਤ ਸਿੰਘ ਬਿੰਦਰਾ, ਮਨਜੋਤ ਸਿੰਘ, ਮਨਮਿੰਦਰ ਸਿੰਘ ਭਾਟੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਵਿਕਾਸਪੁਰੀ ਡੰਪ ਦਾ ਮਸਲਾ ਹੱਲ ਕਰਵਾਉਣ ਦੀ ਹਦਾਇਤ <br/> ਅਗਲੀ ਖ਼ਬਰ ਸ. ਬਲਬੀਰ ਸਿੰਘ ਦੀ 18ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਰੋਹ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।