ਵਾਰਡ ਨੰਬਰ 76 ਦੇ ਕੌਂਸਲਰ ਰਾਜੇਸ਼ ਠਾਕੁਰ ਨੇ ਹਲਕਾ ਇੰਚਾਰਜ ਦਿਨੇਸ਼ ਢਲ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਵਾਰਡ ਦੀ ਸਭ ਤੋਂ ਵੱਡੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਕੇ. ਐਮ. ਵੀ. ਕਾਲਜ ਰੋਡ 'ਤੇ ਸਥਿਤ ਵਿਕਾਸ ਪੁਰੀ ਕੂੜਾ ਡੰਪ ਦੀ ਭਿਆਨਕ ਸਥਿਤੀ ਨੂੰ ਪ੍ਰਮੁੱਖਤਾ ਨਾਲ ਉਠਾ ਕੇ ਹੱਲ ਕਰਵਾਉਣ ਦੀ ਮੰਗ ਕੀਤੀ ਹੈ | ਕੌਂਸਲਰ ਰਾਜੇਸ਼ ਠਾਕੁਰ ਨੇ ਮੁੱਖ ਮੰਤਰੀ ਨੂੰ ਵਿਕਾਸ ਪੁਰੀ ਕੂੜਾ ਡੰਪ ਦੀ ਮÏਜੂਦਾ ਹਾਲਤ ਦਾ ਵੀਡੀਓ ਦਿਖਾਇਆ, ਜਿਸ ਵਿਚ ਉਨ੍ਹਾਂ ਕਿਹਾ ਕਿ ਡੰਪ ਤੋਂ ਨਿਕਲਣ ਵਾਲੀ ਬਦਬੂ, ਧੂੰਏ ਤੇ ਗੰਦਗੀ ਕਾਰਨ ਸਥਾਨਕ ਨਿਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਲੋਕ ਲੰਬੇ ਸਮੇਂ ਤੋਂ ਇਸ ਸਮੱਸਿਆ ਤੋਂ ਰਾਹਤ ਦੀ ਮੰਗ ਕਰ ਰਹੇ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਜਲੰਧਰ ਦੇ ਡੀ. ਸੀ. ਤੇ ਨਗਰ ਨਿਗਮ ਕਮਿਸ਼ਨਰ ਨੂੰ ਮੌਕੇ 'ਤੇ ਹੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਪੁਰੀ ਕੂੜਾ ਡੰਪ ਦੀ ਸਮੱਸਿਆ ਦਾ ਸਥਾਈ ਹੱਲ ਲੱਭਣ ਲਈ ਤੁਰੰਤ ਕਾਰਵਾਈ ਕੀਤੀ ਕਰਨ ਦੀ ਹਦਾਇਤ ਕੀਤੀ |