22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸੁਆਮੀ ਸੰਤ ਦਾਸ ਦਾ 116ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 13-02-2026
ਜਲੰਧਰ, 12 ਫਰਵਰੀ (ਹਰਵਿੰਦਰ ਸਿੰਘ ਫੁੱਲ)- ਸੁਆਮੀ ਸੰਤ ਦਾਸ ਪਬਲਿਕ ਸਕੂਲ ਜਲੰਧਰ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਸੁਆਮੀ ਸੰਤ ਦਾਸ ਦਾ 116ਵਾਂ ਜਨਮ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ ਉਪਰੰਤ ਜੂਨੀਅਰ ਕਲਾਸਾਂ ਦੇ ਛੋਟੇ-ਛੋਟੇ ਬੱਚਿਆਂ ਨੇ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ, ਜਿਸ ਵਿੱਚ ਸੁਆਮੀ ਜੀ ਦੇ ਜੀਵਨ ਦੀਆਂ ਝਲਕਾਂ ਨੂੰ ਸੁੰਦਰ ਢੰਗ ਨਾਲ ਦਰਸਾਇਆ ਗਿਆ | ਉਨ੍ਹਾਂ ਦੇ ਮਾਸੂਮ ਪ੍ਰਗਟਾਵੇ ਅਤੇ ਸੁੰਦਰ ਪ੍ਰਦਰਸ਼ਨ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਸਕੂਲ ਦੀ ਸਹਾਇਕ ਮੁੱਖ ਵਿਦਿਆਰਥਣ ਖੁਸ਼ੀ ਦੁਆਰਾ ਦਿੱਤੇ ਗਏ ਇੱਕ ਪ੍ਰੇਰਨਾਦਾਇਕ ਭਾਸ਼ਣ 'ਚ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਇਆ ਅਤੇ ਸਾਰਿਆਂ ਨੂੰ ਧਰਮ ਅਤੇ ਸਦਾਚਾਰ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ 'ਚ ਪਿ੍ੰਸੀਪਲ ਡਾ. ਸੋਨੀਆ ਮਾਗੋ ਨੇ ਪ੍ਰੇਰਨਾਦਾਇਕ ਭਾਸ਼ਣ ਦਿੰਦੇ ਹੋਏ ਵਿਦਿਆਰਥੀਆਂ ਨੂੰ ਸਹੀ ਰਸਤੇ 'ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਢਾਲਣ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਸੀਵਰਮੈਨਾਂ ਨੂੰ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਯੂਨੀਅਨ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਵਰਿਆਣਾ 'ਚ ਕੂੜੇ ਦੇ ਡੰਪ ਖ਼ਿਲਾਫ਼ ਐਨ. ਜੀ. ਟੀ. 'ਚ ਅਰਜ਼ੀ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।