22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਆਪ੍ਰੇਸ਼ਨ ਲੋਟਸ-2 ਦੇ ਦੋਸ਼ਾਂ 'ਚ ਕੋਈ ਸੱਚਾਈ ਨਹੀਂ- ਸ਼ੀਤਲ ਅੰਗੁਰਾਲ <br/>

ਗੱਲਬਾਤ ਕਰਦੇ ਹੋਏ ਸ਼ੀਤਲ ਅੰਗੁਰਾਲ ਤੇ ਨਾਲ ਸੁਸ਼ੀਲ ਸ਼ਰਮਾ, ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ | ਤਸਵੀਰ: ਜੀ. ਪੀ. ਸਿੰਘ <br/> 13-02-2026
ਜਲੰਧਰ, 12 ਫਰਵਰੀ (ਸ਼ਿਵ)- ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੀਨੀਅਰ ਆਗੂ ਸ਼ੀਤਲ ਅੰਗੁਰਾਲ ਨੇ ਸੰਗਰੂਰ ਦੀ ਆਪ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਦੇ ਉੱਪਰ ਭਾਜਪਾ ਵਿਚ ਸ਼ਾਮਿਲ ਕਰਨ ਲਈ ਲਾਲਚ ਦੇਣ ਦੇ ਲਗਾਏ ਗਏ ਦੋਸ਼ਾਂ ਨੂੰ ਸਚਾਈ ਤੋਂ ਕੋਸਾਂ ਦੂਰ ਦੱਸਦੇ ਹੋਏ ਕਿਹਾ ਹੈ ਕਿ ਆਪ ਵਲੋਂ ਆਪ੍ਰੇਸ਼ਨ ਲੋਟਸ-2 ਸਿਰਫ਼ ਲੋਕਾਂ ਨੂੰ ਗੁਮਰਾਹ ਕਰਨ ਲਈ ਹੈ ਤੇ ਭਾਜਪਾ ਨੂੰ ਬਦਨਾਮ ਕਰਨ ਲਈ ਇਹ ਦੋਸ਼ ਲਗਾਏ ਗਏ ਹਨ ਜਿਨ੍ਹਾਂ ਵਿਚ ਕੋਈ ਸਚਾਈ ਨਹੀਂ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ੀਤਲ ਅੰਗੁਰਾਲ ਨੇ ਆਪ ਸਰਕਾਰ 'ਤੇ ਦੋਸ਼ ਲਗਾਇਆ ਕਿ ਉਹ ਪੰਜਾਬ ਵਿਚ ਤਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕਰ ਸਕੀ ਹੈ ਸਗੋਂ ਹਰਿਆਣਾ ਵਿਚ ਭਾਜਪਾ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਦੇ ਕੰਮਾਂ ਤੋਂ ਘਬਰਾ ਗਈ ਹੈ ਜਿਸ ਕਰਕੇ ਹੁਣ ਲੋਕਾਂ ਵਿਚ ਭਰਮ ਪੈਦਾ ਕਰਨ ਲਈ ਝੂਠੇ ਦੋਸ਼ ਲਗਾਏ ਜਾ ਰਹੇ ਹਨ | ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ | ਸ੍ਰੀ ਅੰਗੁਰਾਲ ਨੇ ਕਿਹਾ ਕਿ 2022 ਵਿਚ ਉਨ੍ਹਾਂ ਵਲੋਂ ਡੀ. ਜੀ. ਪੀ. ਨੂੰ ਦਿੱਤੀ ਗਈ ਸ਼ਿਕਾਇਤ 'ਤੇ ਕਾਰਵਾਈ ਨਹੀਂ ਹੋਈ ਹੈ | ਇਸ ਮੌਕੇ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ ਤੇ ਹੋਰ ਹਾਜਰ ਸਨ |

ਪਿਛਲੀ ਖ਼ਬਰ ਮਕਸੂਦਾਂ ਸਬਜ਼ੀ ਮੰਡੀ ਬਾਹਰ ਨੌਜਵਾਨ ਤੋਂ ਲੁੱਟ ਅਗਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।